ਅੰਮ੍ਰਿਤਸਰ ਦੇ ਮਾਲ ਰੋਡ ‘ਤੇ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਇਕ ਵੱਡੀ ਉਸਾਰੀ ਅਧੀਨ ਇਮਾਰਤ ਦੇ ਲੈਂਟਰ ਦੀ ਸ਼ਟਰਿੰਗ ਡਿੱਗ ਗਈ। ਮਿਲੀ ਜਾਣਕਾਰੀ ਮੁਤਾਬਕ ਇਸ ਹਾਦਸੇ ਦੇ ਸਬੰਧ ਵਿੱਚ ਉਸਾਰੀ ਅਧੀਨ ਇਮਾਰਤ ਦੀ ਤੀਜੀ ਮੰਜ਼ਿਲ ਦਾ ਲੈਂਟਰ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਸੀ।
ਦੱਸਿਆ ਜਾ ਰਿਹਾ ਹੈ ਕਿ ਸ਼ਟਰਿੰਗ ਡਿੱਗਣ ਕਾਰਨ ਕਈ ਮਜ਼ਦੂਰਾਂ ਦੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ। ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਦਾ ਕੰਮ ਕੀਤਾ ਜਾ ਰਿਹਾ ਹੈ। ਸਖ਼ਤ ਮਿਹਨਤ ਤੋਂ ਬਾਅਦ ਜੇਸੀਬੀ ਮਸ਼ੀਨ ਦੀ ਮਦਦ ਨਾਲ ਇਕ-ਇਕ ਕਰਕੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ, ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਜ਼ਖਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਹੁਣ ਤੱਕ 5 ਮਜ਼ਦੂਰਾਂ ਦੇ ਜ਼ਖਮੀ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇੰਨੇ ਵੱਡੇ ਹਾਦਸਿਆਂ ਤੋਂ ਬਾਅਦ ਨਗਰ ਨਿਗਮ, ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਕੋਈ ਟੀਮ ਮੌਕੇ ‘ਤੇ ਨਹੀਂ ਪਹੁੰਚੀ।
ਇਹ ਵੀ ਪੜ੍ਹੋ : ਇਸ ਦੇਸ਼ ‘ਚ ਬੱਚਾ ਜੰਮਣ ‘ਤੇ ਮਿਲੇਗਾ ਬੋਨਸ, ਕੰਪਨੀ ਨੇ ਕਰਮਚਾਰੀਆਂ ਨੂੰ ਦਿੱਤਾ ਆਫ਼ਰ
ਲੋਕ ਆਪਣੇ ਪੱਧਰ ‘ਤੇ ਰਾਹਤ ਕਾਰਜ ਕਰ ਰਹੇ ਹਨ। ਮੌਕੇ ‘ਤੇ ਪਹੁੰਚੇ ਠੇਕੇਦਾਰ ਨੇ ਘਟਨਾ ਨੂੰ ਹਾਦਸਾ ਦੱਸਦਿਆਂ ਜ਼ਖਮੀਆਂ ਦਾ ਇਲਾਜ ਅਤੇ ਆਰਥਿਕ ਮਦਦ ਕਰਨ ਦਾ ਭਰੋਸਾ ਦਿੱਤਾ ਹੈ। ਕਿੱਥੇ ਕਹਿਣਾ ਹੈ ਠੇਕੇਦਾਰ ਦਾ ਕਿ ਹੁਣ ਤੱਕ ਇਸ ਹਾਦਸੇ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਸਾਹਮਣੇ ਨਹੀਂ ਆਇਆ। ਜੇਸੀਬੀ ਦੀ ਮਦਦ ਨਾਲ ਮਲਬਾ ਚੁੱਕਿਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: