ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਜਲਦੀ ਪੰਜਾਬ ਦੇ ਵੱਡੇ ਸ਼ਹਿਰਾਂ ਵਿਚ ਸ਼ਟਲ ਬੱਸ ਸੇਵਾ ਸ਼ੁਰੂ ਕਰੇਗੀ। ਇਕ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ਟਲ ਬੱਸ ਸੇਵਾ ਲੋਕਾਂ ਜਨਤਕ ਟਰਾਂਸਪੋਰਟ ਸਹੂਲਤ ਮੁਹੱਈਆ ਕਰੇਗੀ।
ਉਨ੍ਹਾਂ ਕਿਹਾ ਕਿ ਇਹ ਬੱਸ ਸੇਵਾ ਪਾਇਲਟ ਪ੍ਰਾਜੈਕਟ ਦੇ ਤੌਰ ‘ਤੇ ਐੱਸ. ਏ. ਐੱਸ. ਨਗਰ ਤੋਂ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਬਾਅਦ ਵਿਚ ਇਹ ਸੇਵਾ ਸੂਬੇ ਦੇ ਹੋਰ ਵੱਡੇ ਸ਼ਹਿਰਾਂ ਤੇ ਕਸਬਿਆਂ ਵਿਚ ਚਲਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਨਾਲ ਲੋਕਾਂ ਨੂੰ ਲੋਕਾਂ ਨੂੰ ਪਬਲਿਕ ਟਰਾਂਸਪੋਰਟ ਦੀ ਵਧੀਆ ਸਹੂਲਤਾਂ ਮਿਲਣਗੀਆਂ।
ਉਨ੍ਹਾਂ ਨੇ ਆਸ ਪ੍ਰਗਟਾਈ ਕਿ ਜਨਤਕ ਟਰਾਂਸਪੋਰਟ ਦੇ ਇਨ੍ਹਾਂ ਸਾਧਨਾਂ ਤੋਂ ਸ਼ਹਿਰਾਂ ਵਿਚ ਟ੍ਰੈਫਿਕ ਜਾਮ ਦੀ ਸਮੱਸਿਆ ਹੱਲ ਕਰਨ ਵਿਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸ਼ਟਲ ਬੱਸ ਸੇਵਾ ਜਲਦ ਹੀ ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਵਿਚ ਚਲਾਉਣ ਲਈ ਸੂਬਾ ਸਰਕਾਰ ਪੂਰੀ ਕੋਸ਼ਿਸ਼ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸ਼ਟਲ ਬੱਸ ਸੇਵਾ ਨਾਲ ਟ੍ਰੈਫਿਕ ਜਾਮ ਤੋਂ ਇਲਾਵਾ ਵਾਤਾਵਰਣ ਪ੍ਰਦੂਸ਼ਣ ਦੀ ਸਮੱਸਿਆ ਵੀ ਘੱਟ ਹੋਵੇਗੀ ਕਿਉਂਕਿ ਇਸ ਨਾਲ ਈਂਧਣ ਦੀ ਖਪਤ ਘਾਟ ਹੋਵੇਗੀ।
ਇਹ ਵੀ ਪੜ੍ਹੋ : ਭਾਰਤ ਤੋਂ ਪਾਕਿਸਤਾਨ ਗਈ ਅੰਜੂ ਨੇ ਕੀਤਾ ਨਿਕਾਹ, ਕਬੂਲਿਆ ਇਸਲਾਮ ਤੇ ਨਾਂ ਵੀ ਬਦਲਿਆ
ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਸੇਵਾ ਬਾਰੇ ਸਾਰੀਆਂ ਜ਼ਰੂਰਤਾਂ ਨੂੰ ਜਲਦ ਪੂਰਾ ਕਰੇ ਤਾਂ ਕਿ ਇਸ ਸੇਵਾ ਨੂੰ ਜਲਦ ਸ਼ੁਰੂ ਕੀਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ‘ਤੇ ਤਤਕਾਲ ਅਤੇ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਉਹ ਇਸ ਪ੍ਰਾਜੈਕਟ ਦੀ ਨਿੱਜੀ ਤੌਰ ‘ਤੇ ਸਮੀਖਿਆ ਕਰਨਗੇ। ਇਸ ਬੈਠਕ ਵਿਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ ਤੇ ਹੋਰ ਹਾਜ਼ਰ ਸਨ।
ਵੀਡੀਓ ਲਈ ਕਲਿੱਕ ਕਰੋ -: