ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਲੌਂਗੋਵਾਲ ਥਾਣੇ ਵਿਚ ਤਾਇਨਾਤ ਸਬ-ਇੰਸਪੈਕਟਰ ਰਾਮ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਲੌਂਗੋਵਾਲ ਤੋਂ ਹਰਵਿੰਦਰ ਕੁਮਾਰ ਦੀ ਸ਼ਿਕਾਇਤ ‘ਤੇ ਦੋਸ਼ੀ ਐੱਸ. ਆਈ. ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਹੈ ਕਿ ਚੋਰੀ ਦੀ ਸ਼ਿਕਾਇਤ ‘ਤੇ ਕਾਰਵਾਈ ਕਰਨ ਲਈ ਪੁਲਿਸ ਨਾਲ ਸੰਪਰਕ ਕੀਤਾ। ਇਸ ਸਬੰਧੀ ਐੱਸ. ਆਈ. ਰਾਮ ਸਿੰਘ ਪਹਿਲਾਂ ਹੀ 5000 ਰੁਪਏ ਰਿਸ਼ਵਤ ਵਜੋਂ ਲੈ ਚੁੱਕੇ ਹਨ ਪਰ ਹੁਣ ਉਨ੍ਹਾਂ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਨ ਲਈ 5000 ਰੁਪਏ ਹੋਰ ਮੰਗ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਸ਼ਿਕਾਇਤ ਦੀ ਜਾਂਚ ਦੇ ਬਾਅਦ ਵਿਜੀਲੈਂਸ ਨੇ ਜਾਲ ਵਿਛਾਇਆ ਤੇ ਅਧਿਕਾਰਕ ਗਵਾਹਾਂ ਦੀ ਹਾਜ਼ਰੀ ਵਿਚ ਦੋਸ਼ੀ ਐੱਸ.ਆਈ. ਦੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਦੇ ਬਾਅਦ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਵਿਚ ਭ੍ਰਿਸ਼ਟਾਚਾਰ ਰੋਕੂ ਨਿਯਮ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।