ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿੱਚ ਮਤਭੇਦ ਅਜੇ ਵੀ ਖਤਮ ਹੋਏ ਨਹੀਂ ਜਾਪਦੇ। ਦਰਅਸਲ CM ਚੰਨੀ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਸਿੱਧੂ ਪਹੁੰਚੇ ਹੀ ਨਹੀਂ। ਦੱਸ ਦੇਈਏ ਕਿ ਇਹ ਕੋਈ ਪਹਿਲੀ ਵਾਰ ਨਹੀਂ ਹੋਇਆ, ਸਿੱਧੂ ਕਈ ਵਾਰ ਅਜਿਹਾ ਕਰ ਚੁੱਕੇ ਹਨ।
ਮੁੱਖ ਮੰਤਰੀ ਚੰਨੀ ਨੇ ਬੀਤੀ ਸ਼ਾਮ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫੀਡਬੈਕ ਲੈਣ ਅਤੇ ਕਾਂਗਰਸ ਸਰਕਾਰ ਵੱਲੋਂ ਲਏ ਜਾ ਰਹੇ ਲੋਕ ਪੱਖੀ ਫੈਸਲਿਆਂ ਦਾ ਪ੍ਰਚਾਰ ਕਰਨ ਲਈ ਆਪਣੀ ਰਿਹਾਇਸ਼ ‘ਤੇ ਮਾਲਵਾ ਖੇਤਰ ਦੇ ਪਾਰਟੀ ਦੇ ਸਾਰੇ ਬਲਾਕ ਪ੍ਰਧਾਨਾਂ ਦੀ ਮੀਟਿੰਗ ਬੁਲਾਈ ਸੀ, ਜਿਸ ਵਿੱਚ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਹਾਜ਼ਰ ਸਨ। ਪਰ ਮੀਟਿੰਗ ਵਿੱਚ ਨਾ ਤਾਂ ਸਿੱਧੂ ਅਤੇ ਨਾ ਹੀ ਉਨ੍ਹਾਂ ਦੇ ਕਾਰਜਕਾਰੀ ਪ੍ਰਧਾਨ ਹਾਜ਼ਰ ਸਨ। ਹਾਲਾਂਕਿ ਦੱਸਿਆ ਜਾ ਰਿਹਾ ਹੈ ਸਿੱਧੂ ਪਟਿਆਲਾ ਵਿੱਚ ਹਨ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਵਿਚਾਰ-ਵਟਾਂਦਰੇ ਦੌਰਾਨ ਕੁਝ ਬਲਾਕ ਪ੍ਰਧਾਨਾਂ ਨੇ ਮੁੱਖ ਮੰਤਰੀ ਚੰਨੀ ਅਤੇ ਸਿੱਧੂ ਦਰਮਿਆਨ ਮਤਭੇਦਾਂ ‘ਤੇ ਚਿੰਤਾ ਜ਼ਾਹਿਰ ਕੀਤੀ, ਜੋ ਚੋਣਾਂ ਵੇਲੇ ਮੁੱਖ ਮੁੱਦਾ ਬਣ ਸਕਦੇ ਹਨ। ਸੂਤਰਾਂ ਮੁਤਾਬਕ ਸੂਬਾ ਕਾਂਗਰਸ ਪ੍ਰਧਾਨ ਅਜੇ ਤੱਕ ਪੰਜਾਬ ਕਾਂਗਰਸ ਭਵਨ ‘ਚ ਹੋਣ ਵਾਲੀਆਂ ਮੀਟਿੰਗਾਂ ‘ਚ ਰੈਗੂਲਰ ਤੌਰ ‘ਤੇ ਸ਼ਾਮਲ ਨਹੀਂ ਹੋ ਰਹੇ ਹਨ।
ਇਹ ਵੀ ਪੜ੍ਹੋ : PM ਨੂੰ ਚਿੱਠੀ ਪਿੱਛੋਂ CM ਚੰਨੀ ‘ਤੇ ਸੁਖਬੀਰ ਦਾ ਵੱਡਾ ਹਮਲਾ- ਕਰਜ਼ਾ ਮੁਆਫੀ ਦਾ ਵਾਅਦਾ ਕਾਂਗਰਸ ਨੇ ਕੀਤੈ ਕਿ ਕੇਂਦਰ ਨੇ?