ਰੋਡਰੇਜ਼ ਮਾਮਲੇ ਵਿੱਚ ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਇੱਕ ਸਾਲ ਕੈਦ ਦੀ ਸਜ਼ਾ ਸੁਣਾ ਦਿੱਤੀ ਗਈ ਹੈ। ਕੋਰਟ ਦੇ ਫੈਸਲੇ ‘ਤੇ ਨਵਜੋਤ ਸਿੱਧੂ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਨਵਜੋਤ ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਨੂੰ ਕਾਨੂੰਨੀ ਦਾ ਫੈਸਲਾ ਸਵੀਕਾਰ ਹੈ।
ਸਿੱਧੂ ਇਸ ਵੇਲੇ ਪਟਿਆਲਾ ਵਿੱਚ ਹਨ। ਉਥੇ ਉਹ ਲੀਗਲ ਟੀਮ ਨਾਲ ਅੱਗੇ ਦੇ ਕਦਮ ਲਈ ਚਰਚਾ ਕਰ ਸਕਦੇ ਹਨ। ਜਿਸ ਵੇਲੇ ਸੁਪਰੀਮ ਕੋਰਟ ਵਿੱਚ ਸੁਣਵਾਈ ਤੇ ਸਜ਼ਾ ਸੁਣਾਈ ਜਾ ਰਹੀ ਸੀ, ਸਿੱਧੂ ਮਹਿੰਗਾਈ ਦੇ ਮੁੱਦੇ ‘ਤੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਸਨ। ਸਿੱਧੂ ਨੇ ਹਾਥੀ ‘ਤੇ ਬੈਠ ਕੇ ਪ੍ਰਦਰਸ਼ਨ ਕੀਤਾ ਸੀ। ਸਤੰਬਰ 2018 ਵਿੱਚ ਉਨ੍ਹਾਂ ਨੇ ਸਜ਼ਾ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ।
ਸੁਪਰੀਮ ਕੋਰਟ ਦਾ ਫੈਸਲਾ ਆਉਣ ਮਗਰੋਂ ਸਿੱਧੂ ਹੁਣ ਜਾਂ ਤਾਂ ਗ੍ਰਿਫਤਾਰ ਕੀਤਾ ਜਾਏਗਾ, ਜਾਂ ਫਿਰ ਉਹ ਖੁਦ ਸਰੈਂਡਰ ਕਰਨਗੇ। ਇਸ ਨੂੰ ਲੈ ਕੇ ਸੁਪਰੀਮ ਕੋਟ ਦੇ ਹੁਕਮਾਂ ਦੀ ਉਡੀਕ ਕੀਤੀ ਜਾ ਰਹੀ ਹੈ। ਸਿੱਧੂ ਨੂੰ ਸਜ਼ਾ ਕੱਟਣ ਲਈ ਪਟਿਆਲਾ ਜੇਲ੍ਹ ਭੇਜਿਆ ਜਾ ਸਕਦਾ ਹੈ।
ਦੱਸ ਦੇਈਏ ਕਿ ਇਹ ਮਾਮਲਾ 34 ਸਾਲ ਪੁਰਾਣਾ ਹੈ। ਇਸ ਮਾਮਲੇ ਵਿੱਚ 65 ਸਾਲ ਦੇ ਇੱਕ ਬਜ਼ੁਰਗ ਦੀ ਮੌਤ ਹੋ ਗਈ ਸੀ। ਇਸ ਮਾਮਲੇ ਜਿਸ ਬਜ਼ੁਰਗ ਦੀ ਮੌਤ ਹੋਈ ਸੀ, ਉਸਦੇ ਪਰਿਵਾਰ ਵੱਲੋਂ ਰੀਵਿਊ ਪਟੀਸ਼ਨ ਦਾਇਰ ਕੀਤੀ ਗਈ ਸੀ। ਹੁਣ ਉਸ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਵੱਲੋਂ ਇਹ ਸਜ਼ਾ ਸੁਣਾਈ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: