ਪੰਜਾਬ ਦੇ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਘਾਟ ਕਰਕੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਬਿਜਲੀ ਦੇ ਲੰਮੇ-ਲੰਮੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਬਿਜਲੀ ਸੰਕਟ ਵਿਚਾਲੇ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਨੂੰ ਟਵੀਟ ਕਰਕੇ ਨਸੀਹਤ ਦਿੱਤੀ ਹੈ ਕਿ ਸਰਕਾਰ ਪਛਤਾਉਣ ਦੀ ਬਜਾਏ ਹੁਣ ਇਸ ਸਮੱਸਿਆ ਨਾਲ ਨਜਿੱਠਣ ਲਈ ਤਿਆਰੀ ਕਰੇ।
ਪੰਜਾਬ ਨਾਲ ਜੁੜੀਆਂ ਖਬਰਾਂ ਪੜ੍ਹਨ ਲਈ ਡਾਊਨਲੋਡ ਕਰੋ Daily Post Punjabi
ਨਵਜੋਤ ਸਿੰਘ ਸਿੱਧੂ ਨੇ ਟਵੀਟ ਵਿਚ ਕਿਹਾ ਕਿ ਪ੍ਰਾਈਵੇਟ ਥਰਮਲ ਪਲਾਂਟਾਂ ਲਈ 30 ਦਿਨਾਂ ਤੱਕ ਦਾ ਕੋਲਾ ਰੱਖਣਾ ਲਾਜ਼ਮੀ ਹੈ ਪਰ ਇਨ੍ਹਾਂ ਨੇ ਹਿਦਾਇਤਾਂ ਦੀ ਪਾਲਣਾਂ ਨਹੀ ਕੀਤੀ, ਜਿਸ ਕਾਰਨ ਘਰੇਲੂ ਖਪਤਕਾਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿੱਧੂ ਨੇ ਕਿਹਾ ਕਿ ਹਿਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਨਿੱਜੀ ਥਰਮਲ ਪਲਾਂਟਾਂ ‘ਤੇ ਕਾਰਵਾਈ ਹੋਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸੋਲਰ ਪੀ.ਪੀ.ਏ. ਅਤੇ ਛੱਤ ਵਾਲੇ ਸੋਲਰ ਸਿਸਟਮ ਨੂੰ ਗਰਿੱਡ ਨਾਲ ਜੋੜਨ ਦਾ ਕੰਮ ਪੂਰੇ ਜ਼ੋਰ-ਸ਼ੋਰ ਨਾਲ ਕੀਤਾ ਜਾਵੇ।
ਇਹ ਵੀ ਵੇਖੋ :
Chana Chaat Recipe | ਮੁੰਬਈ ਦੀ ਮਸ਼ਹੂਰ ਚਨਾ ਚਾਟ | Chatpati Chaat | Indian Street Food
ਦੱਸਣਯੋਗ ਹੈ ਕਿ ਦੇਸ਼ ਵਿੱਚ ਕੋਲੇ ਦੀ ਘਾਟ ਕਾਰਨ ਪੰਜਾਬ ਵਿੱਚ ਬਿਜਲੀ ਸੰਕਟ ਵੀ ਡੂੰਘਾ ਹੋ ਗਿਆ ਹੈ। ਥਰਮਲ ਪਲਾਂਟਾਂ ਵਿੱਚ ਉਤਪਾਦਨ ਘੱਟ ਗਿਆ ਹੈ, ਜਿਸ ਕਾਰਨ ਪੀ. ਐੱਸ. ਪੀ. ਸੀ. ਐੱਲ. ਨੇ ਬਿਜਲੀ ਕੱਟਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਪੁੱਤਰ ਦੀਆਂ ਲਾਵਾਂ ਲਈ ਖੁਦ ਡੋਲੀ ਵਾਲੀ ਕਾਰ ਚਲਾ ਕੇ ਗੁਰਦੁਆਰੇ ਪਹੁੰਚੇ CM ਚੰਨੀ
ਜੇਕਰ ਛੇਤੀ ਕੋਲੇ ਦੀ ਸਪਲਾਈ ਨਾ ਕੀਤੀ ਗਈ ਤਾਂ ਪੰਜਾਬ ਵਿੱਚ ਬਲੈਕ ਆਊਟ ਹੋ ਸਕਦਾ ਹੈ। ਅਜਿਹੀ ਸਥਿਤੀ ਵਿੱਚ ਤਿਉਹਾਰਾਂ ਦਾ ਮਜ਼ਾ ਵੀ ਫਿੱਕਾ ਪੈ ਸਕਦਾ ਹੈ।
ਦੱਸਿਆ ਜਾ ਰਿਹਾ ਹੈ ਕਿ ਕੋਲੇ ਦੀ ਰੇਲਗੱਡੀ ਆ ਰਹੀ ਹੈ ਪਰ ਪੰਜਾਬ ਨੂੰ ਜਿੰਨੇ ਕੋਲੇ ਦੀ ਲੋੜ ਹੈ, ਉਸ ਹਿਸਾਬ ਨਾਲ ਨਹੀਂ ਮਿਲ ਰਿਹਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕੋਲੇ ਦੀ ਘਾਟ ਨੂੰ ਜਲਦੀ ਪੂਰਾ ਕੀਤਾ ਜਾਵੇ।