ਵਿਧਾਨ ਸਭਾ ਚੋਣਾਂ ਵਿਚ ਕਰਾਰੀ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਕਾਂਗਰਸ ਪਾਰਟੀ ਵਿਚ ਕਾਟੋ ਕਲੇਸ਼ ਸਾਹਮਣੇ ਆਇਆ ਹੈ। ਕਾਂਗਰਸ ਦੇ ਦਿੱਗਜ਼ ਨੇਤਾ ਦੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਿੱਧੂ ਖਿਲਾਫ ਸ਼ਰੇਆਮ ਬਗਾਵਤ ਦਾ ਬਿਗੁਲ ਵਜਾ ਦਿੱਤਾ ਹੈ। ਰੰਧਾਵਾ ਨੇ ਕਿਹਾ ਕਿ ਸਿੱਧੂ ਨੇ ਪੰਜਾਬ ਵਿਚ ਕਾਂਗਰਸ ਦਾ ਕਤਲ ਕੀਤਾ ਹੈ ਤੇ ਪਾਰਟੀ ਹਾਈਕਮਾਨ ਨੇ ਸਿੱਧੂ ਨੂੰ ਪਾਰਟੀ ਵਿਚੋਂ ਨਾ ਕੱਢ ਕੇ ਵੱਡੀ ਗਲਤੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਸਿੱਧੂ ਵਿਚ ਜੇਕਰ ਨੈਤਿਕਤਾ ਹੁੰਦੀ ਤਾਂ ਉਹ ਨਤੀਜਿਆਂ ਦੇ ਬਾਅਦ ਹੀ ਆਪਮਾ ਅਸਤੀਫਾ ਦੇ ਦਿੰਦੇ। ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਵਿਚ ਅਹਿਮ ਭੂਮਿਕਾ ਅਦਾ ਕਰਨ ਵਾਲੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਸਿੱਧੂ ਉਤੇ ਕਾਂਗਰਸ ਦਾ ਕਲਚਰ ਆਇਆ ਹੀ ਨਹੀਂ ਤੇ ਨਾ ਹੀ ਉਨ੍ਹਾਂ ਨੇ ਕਦੇ ਪਾਰਟੀ ਦੇ ਵਰਕਰਾਂ ਨੂੰ ਸਮਝਿਆ। ਉਨ੍ਹਾਂ ਕਿਹਾ ਕਿ ਰਾਹੁਲ ਤੇ ਹਾਈਕਮਾਨ ਵੀ ਸਿੱਧੂ ‘ਤੇ ਲਗਾਮ ਨਹੀਂ ਲਗਾ ਸਕੇ ਜਿਸ ਦਾ ਖਮਿਆਜ਼ਾ ਪੰਜਾਬ ਵਿਚ ਕਾਂਗਰਸ ਭੁਗਤ ਰਹੀ ਹੈ।
ਰੰਧਾਵਾ ਨੇ ਕਿਹਾ ਕਿ ਹਾਈਕਮਾਨ ਨੂੰ ਚਾਹੀਦਾ ਸੀ ਕਿ ਜਦੋਂ ਸਿੱਧੂ ਨੇ ਧੂਰੀ ਰੈਲੀ ‘ਚ ਬੋਲਣ ਤੋਂ ਮਨ੍ਹਾ ਕਰ ਦਿੱਤਾ ਸੀ ਉਦੋਂ ਬੇਸ਼ੱਕ ਨੁਕਸਾਨ ਹੁੰਦਾ ਪਰ ਸਿੱਧੂ ਨੂੰ ਤੁਰੰਤ ਪਾਰਟੀ ਤੋਂ ਬਾਹਰ ਕੱਢਦੇ। ਰੰਧਾਵਾ ਨੇ ਕਿਹਾ ਕਿ ਲੋਕਾਂ ਨੂੰ ਪਾਠ ਪੜ੍ਹਾਉਣਾ ਵੱਖ ਗੱਲ ਹੈ ਪਰ ਉਸ ‘ਤੇ ਅਮਲ ਕਰਨਾ ਵੱਖ ਗੱਲ਼। ਸਿੱਧੂ ਨੂੰ ਚਾਹੀਦਾ ਸੀ ਕਿ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਤੁਰੰਤ ਨਤੀਜਿਆਂ ਦੇ ਬਾਅਦ ਹੀ ਪਾਰਟੀ ਤੋਂ ਅਸਤੀਫਾ ਦਿੰਦੇ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਉਨ੍ਹਾਂ ਕਿਹਾ ਕਿ ਸਿੱਧੂ ਦੇ ਡੀਐੱਨਏ ਵਿਚ ਹੀ ਕਾਂਗਰਸ ਨਹੀਂ ਹੈ। ਉਨ੍ਹਾਂ ਨੂੰ ਕਾਂਗਰਸ ਦਾ ਕਲਚਰ ਨਹੀਂ ਪਤਾ। ਜਦੋਂ ਉਨ੍ਹਾਂ ਨੇ ਮੁੱਖ ਮੰਤਰੀ ਚੰਨੀ ਦੇ ਕੰਮਕਾਜ ਤੇ ਆਪਣੀ ਹੀ ਸਰਕਾਰ ‘ਤੇ ਸਵਾਲ ਖੜ੍ਹੇ ਕਰਨੇ ਸ਼ੁਰੂ ਕੀਤੇ ਸਨ ਤਾਂ ਪ੍ਰਿਯੰਕਾ ਗਾਂਧੀ ਤੇ ਰਾਹੁਲ ਗਾਂਧੀ ਨੂੰ ਉਦੋਂ ਹੀ ਉਨ੍ਹਾਂ ਨੂੰ ਕਾਂਗਰਸ ਤੋਂ ਬਾਹਰ ਕਰ ਦੇਣਾ ਚਾਹੀਦਾ ਸੀ। ਕਾਂਗਰਸ ਨੂੰ ਭਾਜਪਾ ਤੋਂ ਸੀਖ ਲੈਣੀ ਚਾਹੀਦੀ ਹੈ ਕਿ ਉਹ ਬਾਹਰ ਤੋਂ ਦੂਜੀਆਂ ਪਾਰਟੀਆਂ ਛੱਡ ਕੇ ਭਾਜਪਾ ਵਿਚ ਆਉਣ ਵਾਲਿਆਂ ਨੂੰ ਮੰਤਰੀ, ਵਿਧਾਇਕ ਜਾਂ ਸਾਂਸਦ ਤਾਂ ਭਾਵੇਂ ਹੀ ਬਣਾ ਦੇਣ ਪਰ ਸੰਗਠਨ ਵਿਚ ਪੁਰਾਣੇ ਭਾਜਪਾ ਨੇਤਾਵਾਂ ਨੂੰ ਹੀ ਜਗ੍ਹਾ ਦੇਣ।