ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣਗੇ। ਸਿੱਧੂ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਲਈ ਰਵਾਨਾ ਹੋ ਚੁੱਕੇ ਹਨ। ਡੇਰਾ ਬਾਬਾ ਨਾਨਕ ਪਹੁੰਚਣ ਤੋਂ ਬਾਅਦ ਉਹ ਕਰਤਾਰਪੁਰ ਸਾਹਿਬ ਵਿਖੇ ਦਰਸ਼ਨਾਂ ਲਈ ਜਾਣਗੇ। ਉਨ੍ਹਾਂ ਨਾਲ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ, ਡਿਪਟੀ ਮੁੱਖ ਮੰਤਰੀ ਓ. ਪੀ. ਸੋਨੀ ਸਣੇ 15 ਹੋਰ ਮੰਤਰੀ ਮੌਜੂਦ ਹੋਣਗੇ। ਸਿੱਧੂ ਨੇ ਨਿਕਲਣ ਤੋਂ ਪਹਿਲਾਂ ਘਰ ਵਿਚ ਹੀ ਬਣੇ ਗੁਰਦੁਆਰੇ ਤੇ ਮੰਦਰ ਵਿਚ ਮੱਥਾ ਟੇਕਿਆ।
ਉਨ੍ਹਾਂ ਨੇ ਕਰਤਾਰਪੁਰ ਕਾਰੀਡੋਰ ਪਹੁੰਚ ਕੇ ਸ਼ਾਂਤੀ ਤੇ ਭਾਈਚਾਰੇ ਦੀ ਗੱਲ ਕਹੀ। ਸਿੱਧੂ ਦੀ ਇਸ ਫੇਰੀ ਨੂੰ ਭਾਰਤ-ਪਾਕਿ ਵਿਚ ਸਬੰਧਾਂ ਨੂੰ ਜੋੜ ਕੇ ਦੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਪਰਤ ਕੇ ਉਹ ਮੀਡੀਆ ਨਾਲ ਗੱਲਬਾਤ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਮੈਂਬਰਾਂ ਸਮੇਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਹਾਲਾਂਕਿ ਇਸ ਦੌਰਾਨ ਸਿੱਧੂ ‘ਜਥੇ’ ਵਿੱਚ ਸ਼ਾਮਲ ਨਹੀਂ ਹੋ ਸਕੇ। ਸ਼ੁੱਕਰਵਾਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੂਬਾ ਕਾਂਗਰਸ ਪ੍ਰਧਾਨ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਪਹੁੰਚੇ ਸਨ। ਕੋਵਿਡ-19 ਮਹਾਮਾਰੀ ਕਾਰਨ ਕਰੀਬ 20 ਮਹੀਨਿਆਂ ਤੋਂ ਬੰਦ ਪਏ ਕਰਤਾਰਪੁਰ ਲਾਂਘੇ ਨੂੰ ਹਾਲ ਹੀ ਵਿੱਚ ਮੁੜ ਚਾਲੂ ਕੀਤਾ ਗਿਆ ਹੈ।