ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਨੂੰ ਸੰਬੋਧਨ ਕਰਨ ਦੌਰਾਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਇਸ ਵਿਚਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ‘ਕਾਲੇ’ ਕਾਨੂੰਨਾਂ ਨੂੰ ਰੱਦ ਕਰਨਾ ਸਹੀ ਦਿਸ਼ਾ ਵੱਲ ਕਦਮ ਹੈ।
ਹਾਲਾਂਕਿ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਐਮਐਸਪੀ ਦੇ ਮੁੱਦੇ ਨੂੰ ਖੇਤੀਬਾੜੀ ਕਾਨੂੰਨਾਂ ਤੋਂ ਵੀ ਵੱਡਾ ਦੱਸਿਆ ਹੈ। ਉਨ੍ਹਾਂ ਟਵੀਟ ਕੀਤਾ ਅਤੇ ਲਿਖਿਆ – ਐਮਐਸਪੀ ਖੇਤੀਬਾੜੀ ਕਾਨੂੰਨਾਂ ਨਾਲੋਂ ਵੱਡਾ ਮੁੱਦਾ ਹੈ, ਇਹ ਭਾਰਤੀ ਕਿਸਾਨਾਂ ਦੀ ਜੀਵਨ ਰੇਖਾ ਹੈ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਜੇਕਰ ਕੇਂਦਰ ਸਰਕਾਰ ਸੱਚਮੁੱਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਸੀ2 ਫਾਰਮੂਲਾ ਅਪਣਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਵੀ ਮੰਨ ਲੈਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਪ੍ਰਕਾਸ਼ ਪੁਰਬ ‘ਤੇ ਸ੍ਰੀ ਦਰਬਾਰ ਸਾਹਿਬ ਦਾ ਅਲੌਕਿਕ ਨਜ਼ਾਰਾ, ਹੋਈ ਈਕੋ-ਫ੍ਰੈਂਡਲੀ ਆਤਿਸ਼ਬਾਜ਼ੀ (ਵੇਖੋ ਤਸਵੀਰਾਂ)