ਚੰਡੀਗੜ੍ਹ : ਕਾਂਗਰਸ ਵਿਚਾਲੇ ਚੱਲ ਰਹੇ ਕਾਟੋ-ਕਲੇਸ਼ ਨੂੰ ਖਤਮ ਕਰਨ ਲਈ ਤਿੰਨ ਮੈਂਬਰੀ ਕਮੇਟੀ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਬੀਤੇ ਦਿਨ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਨਾਲ ਮੀਟਿੰਗ ਤੋਂ ਬਾਅਦ ਅੱਜ ਕਾਂਗਰਸੀ ਵਿਧਾਇਕ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਪਹੁੰਚੇ।
ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਜਿਨ੍ਹਾਂ ਨੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਕੋਟਕਪੂਰਾ ਬੇਅਦਬੀ ਅਤੇ ਪੁਲਿਸ ਫਾਇਰਿੰਗ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।
ਉਨ੍ਹਾਂ ਨੇ ਕਾਂਗਰਸ ਕਮੇਟੀ ਨਾਲ ਦੋ ਘੰਟੇ ਦੀ ਬੈਠਕ ਕੀਤੀ। ਉਨ੍ਹਾਂ ਕਿਹਾ ਕਿ ਮੈਂ ਆਪਣੇ ਸਟੈਂਡ ‘ਤੇ ਕਾਇਮ ਹਾਂ। ਉਨ੍ਹਾਂ ਨੇ ਹਾਈਕਮਾਨ ਤੱਕ ਪੰਜਾਬ ਦੇ ਲੋਕਾਂ ਦੀ ਆਵਾਜ਼ ਜ਼ਮੀਨ ਪਾੜ ਕੇ ਬਾਹਰ ਆ ਰਹੀ ਹੈ ਇਸ ਆਵਾਜ਼ ਨੂੰ ਹਾਈਕਮਾਨ ਤੱਕ ਪਹੁੰਚਾਉਣ ਲਈ ਉਹ ਇਥੇ ਆਏ ਹਨ। ਸੱਚਾਈ ਦੀ ਹੀ ਜਿੱਤ ਹੋਵੇਗੀ”। ਮੀਡੀਆ ਦੇ ਰੂ-ਬ-ਰੂ ਹੁੰਦੇ ਹੋਏ ਸਿੱਧੂ ਨੇ ਕਿਹਾ ਕਿ ਜਿੱਤੇਗਾ ਪੰਜਾਬ, ਜਿੱਤੇਗੀ ਪੰਜਾਬੀਅਤ ਅਤੇ ਜਿੱਤੇਗਾ ਹਰ ਪੰਜਾਬੀ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ‘ਚ ਪਏ ਕਲੇਸ਼ ‘ਤੇ ਹੋਈ ਸੁਣਵਾਈ, ਦਿੱਲੀ ‘ਚ ਕਮੇਟੀ ਨੂੰ 25 ਆਗੂਆਂ ਨੇ ਮਿਲ ਕੇ ਦੱਸੇ ਕੈਪਟਨ ਖਿਲਾਫ ਗਿਲੇ-ਸ਼ਿਕਵੇ
ਦੱਸ ਦੇਈਏ ਕਿ ਕਮੇਟੀ ਵਿੱਚ ਮੱਲਿਕਾਰਜੁਨ ਖੜਗੇ, ਜੈਪ੍ਰਕਾਸ਼ ਅਗਰਵਾਲ ਅਤੇ ਹਰੀਸ਼ ਰਾਵਤ ਸ਼ਾਮਲ ਹਨ। ਇਨ੍ਹਾਂ ਨੇ ਫੀਡਬੈਕ ਮੀਟਿੰਗ ਨੂੰ 3 ਹਿੱਸਿਆਂ ਵਿੱਚ ਵੰਡਿਆ ਹੈ। ਇਕ ਹਿੱਸੇ ਵਿੱਚ ਮੰਤਰੀ ਅਤੇ ਵਿਧਾਇਕ ਹਨ, ਦੂਜੇ ਹਿੱਸੇ ਵਿਚ ਪਾਰਟੀ ਦੇ ਸੰਸਦ ਮੈਂਬਰ, ਰਾਜ ਸਭਾ ਮੈਂਬਰ ਅਤੇ ਸੂਬਾ ਪ੍ਰਧਾਨ ਹਨ ਅਤੇ ਤੀਜੇ ਪੜਾਅ ਵਿਚ ਕਮੇਟੀ ਮੁੱਖ ਮੰਤਰੀ ਨਾਲ ਗੱਲਬਾਤ ਕਰੇਗੀ। ਬੀਤੇ ਦਿਨ ਕਮੇਟੀ ਨੇ ਸੁਨੀਲ ਜਾਖੜ ਤੋਂ ਇਲਾਵਾ 25 ਹੋਰ ਵਿਧਾਇਕਾਂ ਤੇ ਮੰਤਰੀਆਂ ਨਾਲ ਮੀਟਿੰਗ ਕੀਤੀ ਸੀ।