ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਪੰਜਾਬ ਵਿੱਚ ਚੋਣ ਅਖਾੜਾ ਭਖਿਆ ਹੋਇਆ ਹੈ। ਇਸ ਵਿਚਕਾਰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮਨਰੇਗਾ ਦੀ ਤਰਜ਼ ‘ਤੇ ਰੁਜ਼ਗਾਰ ਦੇਣ ਦੀ ਗਰੰਟੀ ਦਿੱਤੀ। ਸਿੱਧੂ ਨੇ ਕਿਹਾ ਕਿ ਪੰਜਾਬ ਮਾਡਲ ਵਿੱਚ ਮਜ਼ਦੂਰਾਂ ਦੇ ਭਲੇ ਨੂੰ ਪਹਿਲ ਦੇਵਾਂਗੇ। ਹਰ ਮਜ਼ਦੂਰ ਨੂੰ BPL ਕਾਰਡ ਦੇਵਾਂਗੇ।
ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਬਾਬੇ ਨਾਨਕ ਦਾ ਪੰਜਾਬ ਮਾਡਲ ਚਲਾਵਾਂਗੇ। ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਮਾਡਲ ਵਿੱਚ ਗਰੀਬ ਮਜ਼ਦੂਰਾਂ ਦੀ ਭਲਾਈ ਨੂੰ ਤਰਜੀਹ ਰਹੇਗੀ। ਲੇਬਰ ਨੂੰ ਸ਼ਹਿਰੀ ਇਲਾਕਿਆਂ ‘ਚ ਰੁਜ਼ਗਾਰ ਗਾਰੰਟੀ ਦੇਵਾਂਗੇ। ਅਨਸਕਿਲਡ ਲੇਬਰ ਲਈ ਮਾਡਲ ਲੈ ਕੇ ਆਵਾਂਗੇ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਸਿੱਧੂ ਨੇ ਫਿਰ ਤੋਂ ਆਪਣੀ ਹੀ ਸਰਕਾਰ ‘ਤੇ ਸਵਾਲ ਚੁੱਕੇ ਕਿ ਕੰਸਟ੍ਰਕਸ਼ਨ ਸੈੱਸ ਇਕੱਠਾ ਕੀਤਾ ਜਾਂਦਾ ਹੈ। ਇਹ ਸੈੱਸ ਕੰਸਟ੍ਰਕਸ਼ਨ ਵਰਕਰਾਂ ਲਈ ਹੁੰਦਾ ਹੈ ਪਰ ਇਹ ਕਿਸ ਨੂੰ ਦਿੱਤਾ ਗਿਆ? ਜਦੋਂ ਕਿਸੇ ਦੀ ਰਜਿਸਟ੍ਰੇਸ਼ਨ ਹੀ ਨਹੀਂ ਤਾਂ ਇਸ ਦਾ ਫਾਇਦਾ ਕਿਸ ਨੂੰ ਮਿਲੇਗਾ। ਮੌਜੂਦਾ ਸਰਕਾਰ ਦੇ ਮਜ਼ਦੂਰਾਂ ਨੂੰ 3100 ਰੁਪਏ ਦੇਣ ਦੇ ਦਾਅਵੇ ‘ਤੇ ਕਿਹਾ ਕਿ ਪੰਜਾਬ ਵਿਚ ਸਿਰਫ 1 ਫੀਸਦੀ ਮਜ਼ਦੂਰ ਹੀ ਰਜਿਸਟਰਡ ਹਨ ਤਾਂ ਫਿਰ ਕਿਸੇ ਨੂੰ ਫਾਇਦਾ ਕਿਵੇਂ ਮਿਲੇਗਾ?
ਕੈਪਟਨ ‘ਤੇ ਹਮਲਾ ਬੋਲਦਿਆਂ ਸਿੱਧੂ ਨੇ ਕਿਹਾ ਕਿ ਉਹ ਪਿਛਲੇ ਸਾਢੇ ਚਾਰ ਸਾਲ ਸੱਤਾ ਵਿਚ ਰਹੇ। ਉਹ ਜਾਨ ਬਚਾਉਣ ਲਈ ਕਠਪੁਤਲੀ ਦੀ ਤਰ੍ਹਾਂ ਕੰਮ ਕਰਦੇ ਰਹੇ। ਮਜ਼ਦੂਰਾਂ ਤੇ ਪੱਲੇਦਾਰਾਂ ਲਈ ਕੋਈ ਕੰਮ ਨਹੀਂ ਕੀਤਾ। ਸਿੱਧੂ ਇਸ ਤੋਂ ਪਹਿਲਾਂ ਵੀ ਕਹਿੰਦੇ ਰਹੇ ਹਨ ਕਿ ਕੈਪਟਨ ਭਾਜਪਾ ਦੇ ਇਸ਼ਾਰੇ ‘ਤੇ ਕੰਮ ਕਰਦੇ ਰਹੇ।