ਤੇਜਿੰਦਰਪਾਲ ਬੱਗਾ ਨੂੰ ਲੈ ਕੇ ਭਾਜਪਾ ਤੇ ਆਮ ਆਦਮੀ ਪਾਰਟੀ ਵਿਚ ਘਮਾਸਾਨ ਮਚ ਗਿਆ ਹੈ। ਗ੍ਰਿਫਤਾਰੀ ਦੇ ਬਾਅਦ ਰਿਹਾਅ ਹੋਣ ‘ਤੇ ਬੱਗਾ ਦੇ ਮੈਡੀਕਲ ਸਰਟੀਫਿਕੇਟ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦੀ ਪਿੱਠ ਤੇ ਮੋਢੇ ‘ਤੇ ਕਈ ਸੱਟਾਂ ਆਈਆਂ ਹਨ। ਬੱਗਾ ਨੇ ਦੋਸ਼ ਲਗਾਇਆ ਕਿ ਪੰਜਾਬ ਪੁਲਿਸ ਵੱਲੋਂ ਮਾਰਕੁੱਟ ਦੇ ਬਾਅਦ ਉਹ ਜ਼ਖਮੀ ਹੋ ਗਏ। ਹੁਣ ਸੰਭਾਵਨਾ ਹੈ ਕਿ ਭਾਜਪਾ ਨੇਤਾ ਵੱਲੋਂ ਪੰਜਾਬ ਪੁਲਿਸ ਖਿਲਾਫ ਤੀਜੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
ਬੱਗਾ ਨੂੰ ਮੈਟ੍ਰੋਪੋਲੀਟਨ ਮੈਜਿਸਟ੍ਰੇਟ ਤ੍ਰਿਪਾਠੀ ਸਾਹਮਣੇ ਪੇਸ਼ ਕੀਤਾ ਗਿਆ ਜਿਨ੍ਹਾਂ ਨੇ ਹੁਣ ਜਨਕਪੁਰੀ ਦੇ ਐੱਸਐੱਚਓ ਨੂੰ ਬੱਗਾ ਦੀ ਸੁਰੱਖਿਆ ਨਿਸ਼ਚਿਤ ਕਰਨ ਦਾ ਨਿਰਦੇਸ਼ ਦਿੱਤਾ ਹੈ। ਪੰਜਾਬ ਪੁਲਿਸ ਦੇ ਵਕੀਲ ਆਰ. ਕੇ. ਰਾਠੌਰ ਮੁਤਾਬਕ ਬੱਗਾ ਨੇ ਵਕੀਲ ਰਾਹੀਂ ਦਵਾਰਕਾ ਕੋਰਟ ਦਾ ਰੁਖ ਕੀਤਾ ਸੀ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਉਹ ਲਾਪਤਾ ਸੀ ਜਾਂ ਅਣਪਛਾਤੇ ਵਿਅਕਤੀ ਉਨ੍ਹਾਂ ਨੂੰ ਲੈ ਗਏ ਸਨ। ਦਵਾਰਕਾ ਕੋਰਟ ਵਿਚ ਉਨ੍ਹਾਂ ਨੂੰ ਪੇਸ਼ ਕਰਨ ਦਾ ਹੁਕਮ ਦਿੱਤਾ। ਇਸ ਤੋਂ ਬਾਅਦ ਦਿੱਲੀ ਪੁਲਿਸ ਹਰਕਤ ਵਿਚ ਆਈ ਤੇ ਬੱਗਾ ਬਾਰੇ ਹਰਿਆਣਾ ਪੁਲਿਸ ਨੂੰ ਸੂਚਨਾ ਦਿੱਤੀ।
ਇਸ ਤੋਂ ਬਾਅਦ ਪੰਜਾਬ ਪੁਲਿਸ ਨੂੰ ਰੋਕਿਆ ਗਿਆ ਤੇ ਬੱਗਾ ਨੂੰ ਰਿਹਾਅ ਕਰ ਦਿੱਤਾ ਗਿਆ। ਕਿਉਂਕਿ ਮੈਟ੍ਰੋਪੋਲੀਟਨ ਮੈਜਿਸਟ੍ਰੇਟ ਨੇ ਇਹ ਹੁਕਮ ਪਾਸ ਕੀਤਾ ਸੀ, ਬੱਗਾ ਨੂੰ ਤ੍ਰਿਪਾਠੀ ਸਾਹਮਣੇ ਪੇਸ਼ ਕੀਤਾ ਗਿਆ। ਹੁਣ ਦਵਾਰਕਾ ਕੋਰਟ ਨੇ ਆਪਣੇ ਹੁਕਮ ਵਿਚ ਨੋਟ ਕੀਤਾ ਹੈ ਕਿ ਬੱਗਾ ਨੂੰ ਅਜਿਹੀ ਹੀ ਘਟਨਾ ਦਾ ਸ਼ੱਕ ਹੈ ਜੋ ਨੇੜਲੇ ਭਵਿੱਖ ਵਿਚ ਉਨ੍ਹਾਂ ਨਾਲ ਹੋ ਸਕਦੀ ਹੈ। ਇਸ ਲਈ ਥਾਣੇਦਾਰ ਜਨਕਪੁਰੀ ਉਨ੍ਹਾਂ ਨੂੰ ਪੂਰੀ ਸੁਰੱਖਿਆ ਦੇਵੇ। ਆਪਣੇ ਹੁਕਮ ਵਿਚ ਅਦਾਲਤ ਨੇ ਕਿਹਾ ਕਿ ਐੱਸਐੱਚਓ ਨੇ ਬੱਗਾ ਦੀ ਸੁਰੱਖਿਆ ਲਈ ਜ਼ਰੂਰੀ ਵਿਵਸਥਾ ਕਰਨ ਦਾ ਨਿਰਦੇਸ਼ ਦਿੱਤਾ ਹੈ। ਉਨ੍ਹਾਂ ਨੂੰ ਘਰ ਜਾਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਇਸ ਸਬੰਧੀ ਕਿਸੇ ਹੋਰ ਹੁਕਮ ਦੀ ਲੋੜ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: