ਜਲੰਧਰ ‘ਚ ਧਾਰਮਿਕ ਪੋਸਟਰ ਪਾੜਨ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹੀਦ ਬਾਬੂ ਲਾਭ ਸਿੰਘ ਨਗਰ ਵਿੱਚ ਫਲੈਕਸ ਬੋਰਡ ਲਗਾਏ ਗਏ, ਜਿਨ੍ਹਾਂ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਪਾੜ ਦਿੱਤਾ ਗਿਆ। ਗੁੱਸੇ ਵਿੱਚ ਆ ਕੇ ਸਿੱਖ ਸੰਗਤਾਂ ਨੇ ਦੇਰ ਰਾਤ ਆਰੀਆ ਨਗਰ ਨਹਿਰ ਦੀ ਪੁਲੀ ’ਤੇ ਧਰਨਾ ਲਾ ਦਿੱਤਾ। ਧਰਨੇ ਵਿੱਚ ਔਰਤਾਂ ਵੀ ਸ਼ਾਮਲ ਸਨ। ਸਾਰਿਆਂ ਨੇ ਪੁਲੀ ‘ਤੇ ਬੈਠ ਕੇ ਸਤਿਨਾਮ ਸ਼੍ਰੀ ਵਾਹਿਗੁਰੂ ਦਾ ਜਾਪ ਸ਼ੁਰੂ ਕਰ ਦਿੱਤਾ।
ਸਿੱਖ ਸੰਗਤਾਂ ਦਾ ਕਹਿਣਾ ਹੈ ਕਿ ਹਰ ਸਾਲ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਹੀਦ ਬਾਬੂ ਲਾਭ ਸਿੰਘ ਨਗਰ ਦੇ ਗੁਰੂਘਰ ਵਿੱਚ ਮਨਾਇਆ ਜਾਂਦਾ ਹੈ। ਇਸ ਸਬੰਧੀ ਫਲੈਕਸ ਬੋਰਡ ਵੀ ਲਗਾਏ ਜਾਂਦੇ ਹਨ ਪਰ ਇਸ ਵਾਰ ਸ਼ਰਾਰਤੀ ਅਨਸਰਾਂ ਨੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਤਹਿਤ ਪਹਿਲੇ ਪੋਸਟਰ ਤੋਂ ਗੁਰੂਘਰ ਦੇ ਗ੍ਰੰਥੀ ਦੀ ਫੋਟੋ ਕੱਟ ਦਿੱਤੀ। ਇਸ ਮਾਮਲੇ ਸਬੰਧੀ ਜਦੋਂ ਰੋਸ ਪ੍ਰਗਟਾਇਆ ਗਿਆ ਤਾਂ ਸ਼ਰਾਰਤੀ ਅਨਸਰਾਂ ਨੇ ਸ਼ਾਮ ਨੂੰ ਫਲੈਕਸ ਬੋਰਡ ਗਾਇਬ ਕਰ ਦਿੱਤਾ।
ਇਹ ਵੀ ਪੜ੍ਹੋ : ਸਬੂਤ ਨਾ ਹੋਣ ‘ਤੇ ਗੁਜਰਾਤ ਦੰਗਿਆਂ ਦੇ 22 ਦੋਸ਼ੀ ਬਰੀ, ਬੱਚਿਆਂ ਸਣੇ 17 ਲੋਕਾਂ ਦੇ ਕਤਲ ਦਾ ਸੀ ਦੋਸ਼
ਸਿੱਖ ਸੰਗਤਾਂ ਨੇ ਕਿਹਾ ਕਿ ਸਾਜ਼ਿਸ਼ ਤਹਿਤ ਧਾਰਮਿਕ ਪੋਸਟਰ ਪਾੜਨਾ ਵੀ ਬੇਅਦਬੀ ਹੈ। ਇਸ ਸਬੰਧੀ ਸਵੇਰੇ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਬੋਰਡ ਗਾਇਬ ਹੋਣ ਤੋਂ ਬਾਅਦ ਵੀ ਥਾਣਾ ਬਸਤੀ ਬਾਵਾ ਖੇਲ ਨੂੰ ਦੱਸਿਆ ਗਿਆ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਸਿੱਖ ਸੰਗਤਾਂ ਨੇ ਕਿਹਾ ਕਿ ਉਨ੍ਹਾਂ ਕੋਲ ਘਟਨਾ ਦੀ ਸਾਰੀ ਸੀਸੀਟੀਵੀ ਫੁਟੇਜ ਵੀ ਹੈ ਪਰ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ ਜੇ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਹ ਸੰਘਰਸ਼ ਦਾ ਰਾਹ ਅਖਤਿਆਰ ਕਰਨ ਲਈ ਮਜਬੂਰ ਹੋ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: