ਅੰਮ੍ਰਿਤਸਰ : ਪ੍ਰਸਿੱਧ ਸਿੱਖ ਵਿਦਵਾਨ ਅਤੇ ਨਾਮਵਰ ਲੇਖਕ ਡਾ. ਸਰੂਪ ਸਿੰਘ ਅਲਗ ਦਾ ਦਿਹਾਂਤ ਹੋ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ।
ਆਪਣੇ ਸ਼ੋਕ ਸੰਦੇਸ਼ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਡਾ. ਸਰੂਪ ਸਿੰਘ ਅਲਗ ਸਿੱਖ ਕੌਮ ਲਈ ਬਹੁਤ ਸਰਗਰਮ ਵਿਦਵਾਨ ਅਤੇ ਲੇਖਕ ਸਨ, ਜਿਨ੍ਹਾਂ ਨੇ ਸਿੱਖ ਇਤਿਹਾਸ ਅਤੇ ਗੁਰਮਤਿ (ਸਿੱਖ ਗੁਰੂਆਂ ਦੀਆਂ ਸਿੱਖਿਆਵਾਂ) ਦੇ ਸਿਧਾਂਤਾਂ ਨਾਲ ਸਬੰਧਤ 100 ਤੋਂ ਵੱਧ ਕਿਤਾਬਾਂ ਲਿਖੀਆਂ।
ਉਨ੍ਹਾਂ ਕਿਹਾ ਕਿ ਡਾ. ਸਰੂਪ ਸਿੰਘ ਇੱਕ ਚੰਗੇ ਸਿੱਖ ਲੇਖਕ ਸਨ, ਜੋਕਿ ਸਾਨੂੰ ਸਦਾ ਲਈ ਵਿਛੋੜਾ ਦੇ ਗਏ ਹਨ ਅਤੇ ਇਹ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਡਾ. ਸਰੂਪ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਡਾ. ਸਰੂਪ ਸਿੰਘ ਅਲਗ ਨੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : CWG 2022 : ਮਹਿਲਾ ਕ੍ਰਿਕਟ ਟੀਮ ਇੰਡੀਆ ਦੀ ਫਾਈਨਲ ‘ਚ ਐਂਟਰੀ, PV ਸਿੰਧੂ ਬੈਡਮਿੰਟਨ ਸੈਮੀਫਾਈਨਲ ‘ਚ
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਧਰਮ ਦੀ ਤਰੱਕੀ ਅਤੇ ਪ੍ਰਸਾਰ ਵਿਚ ਯੋਗਦਾਨ ਪਾਉਣ ਵਾਲੇ ਸਿੱਖ ਵਿਦਵਾਨਾਂ ਵਿਚ ਡਾ. ਸਰੂਪ ਸਿੰਘ ਅਲਗ ਮੋਹਰੀ ਰਹੇ ਅਤੇ ਸਿੱਖ ਸੰਗਤ ਉਨ੍ਹਾਂ ਦੀਆਂ ਲਿਖਤਾਂ ਤੋਂ ਪ੍ਰੇਰਨਾ ਲੈਂਦੀ ਰਹੇਗੀ। ਉਨ੍ਹਾਂ ਕਰਤਾਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਵੀਡੀਓ ਲਈ ਕਲਿੱਕ ਕਰੋ -: