ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਵਿੱਚ ਇੱਕ ਸਿੱਖ ਵਿਦਿਆਰਥੀ ਨਾਲ ਪੁਲਿਸ ਵੱਲੋਂ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ, ਇਹ ਨਸਲੀ ਵਿਤਕਰੇ ਜਾਂ ਨਫ਼ਰਤ ਦਾ ਮਾਮਲਾ ਨਹੀਂ ਹੈ। ਇਹ ਮਾਮਲਾ ਕਿਰਪਾਣ (ਸਿਰੀ ਸਾਹਿਬ) ਨੂੰ ਲੈ ਕੇ ਹੋਇਆ ਹੈ।
ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਆਪਣੀ ਡਿਊਟੀ ਮੁਤਾਬਕ ਸਿਰੀ ਸਾਹਿਬ ਪਾ ਕੇ ਨਾਰਥ ਕੈਰੋਲੀਨਾ ਯੂਨੀਵਰਸਿਟੀ ਪਹੁੰਚਿਆ ਸੀ, ਪਰ ਉਥੇ ਉਸ ਨੂੰ ਕਿਰਪਾਣ ਲਾਹੁਣ ਲਈ ਕਿਹਾ ਗਿਆ।
ਇਸ ’ਤੇ ਸਿੱਖ ਨੌਜਵਾਨ ਨੇ ਉਥੇ ਮੌਜੂਦ ਵਰਦੀਧਾਰੀ ਪੁਲੀਸ ਅਧਿਕਾਰੀ ਨੂੰ ਕਿਹਾ ਕਿ ਇਹ ਉਸ ਦੇ ਧਰਮ ਦੀ ਨਿਸ਼ਾਨੀ ਹੈ। ਉਹ ਇਸ ਨੂੰ ਨਹੀਂ ਲਾਹ ਸਕਦਾ। ਇਸ ਤੋਂ ਬਾਅਦ ਪੁਲਿਸ ਅਧਿਕਾਰੀ ਨੇ ਖੁਦ ਸਿੱਖ ਵਿਦਿਆਰਥੀ ਵੱਲੋਂ ਪਾਈ ਕਿਰਪਾਣ ਨੂੰ ਲਾਹੁਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। ਇਸ ‘ਤੇ ਸਿੱਖ ਨੌਜਵਾਨ ਆਰਾਮ ਨਾਲ ਕਹਿੰਦਾ ਹੈ ਕਿ ਇਸ ਨੂੰ ਹੱਥ ਨਾ ਲਾਓ। ਇਸ ਤੋਂ ਬਾਅਦ ਪੁਲਿਸ ਅਫਸਰ ਕਹਿੰਦਾ ਹੈ ਕਿ ਕਿਰਪਾਣ ਨਾ ਲਾਹੀ ਤਾਂ ਹੱਥਕੜੀ ਲਾਉਣੀ ਪਵੇਗੀ।
ਇਸ ਤੋਂ ਬਾਅਦ ਸਿੱਖ ਨੌਜਵਾਨ ਸੋਫ਼ੇ ਤੋਂ ਉੱਠ ਕੇ ਆਪਣੇ ਹੱਥੀਂ ਹੱਥ ਖੁਦ ਪਿੱਛੇ ਕਰ ਲੈਂਦਾ ਹੈ। ਪੁਲਿਸ ਅਫਸਰ ਅੰਮ੍ਰਿਤਧਾਰੀ ਸਿੱਖ ਨੌਜਵਾਨ ਨੂੰ ਹਥਕੜੀਆਂ ਲਾ ਕੇ ਆਪਣੇ ਨਾਲ ਲੈ ਜਾਂਦਾ ਹੈ। ਇਸ ਵੀਡੀਓ ਦੇ ਵਾਇਰਲ ਹੁੰਦੇ ਹੀ ਸਿੱਖ ਭਾਈਚਾਰੇ ‘ਚ ਭਾਰੀ ਰੋਸ ਹੈ। ਅਮਰੀਕੀ ਪੁਲਿਸ ਅਧਿਕਾਰੀ ਦੇ ਇਸ ਤਰ੍ਹਾਂ ਦੇ ਵਤੀਰੇ ਦੀ ਸਿੱਖ ਸੰਗਤਾਂ ਵੱਲੋਂ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਲੁਧਿਆਣਾ : ਪੜ੍ਹਾਈ ਦੇ ਪ੍ਰੈਸ਼ਰ ‘ਚ CMC ਦੀ ਸਟੂਡੈਂਟ ਨੇ ਲਿਆ ਫਾਹਾ, ਸੁਸਾਈਡ ਨੋਟ ‘ਚ ਲਿਖਿਆ, ‘ਸੌਰੀ ਡੈਡ…’
ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਟਵੀਟ ਕਰਕੇ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਵਿਦੇਸ਼ ਮੰਤਰਾਲੇ ਨੂੰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੂੰ ਅਮਰੀਕਾ ਦੀ ਉੱਤਰੀ ਕੈਰੋਲੀਨਾ ਯੂਨੀਵਰਸਿਟੀ ਨਾਲ ਸੰਪਰਕ ਕਰਨਾ ਚਾਹੀਦਾ ਹੈ ਅਤੇ ਵਿਦਿਆਰਥੀ ਨੂੰ ਤੁਰੰਤ ਪ੍ਰਭਾਵ ਨਾਲ ਪੁਲਿਸ ਤੋਂ ਰਿਹਾਅ ਕਰਵਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਉਥੇ ਵਿਦਿਆਰਥੀ ਵਿਰੁੱਧ ਜੋ ਵੀ ਕੇਸ ਬਣਾਇਆ ਹੈ, ਉਸ ਨੂੰ ਵੀ ਰੱਦ ਕਰਵਾਇਆ ਜਾਵੇ। ਉੱਤਰੀ ਕੈਰੋਲੀਨਾ ਯੂਨੀਵਰਸਿਟੀ ਦੀ ਮੈਨੇਜਮੈਂਟ ਦੇ ਨਾਲ-ਨਾਲ ਪੁਲਿਸ ਆਪਣੀ ਇਸ ਤਰ੍ਹਾਂ ਦੀ ਹਰਕਤ ਲਈ ਮੁਆਫੀ ਵੀ ਮੰਗੇ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਸਿਰਸਾ ਨੇ ਕਿਹਾ ਕਿ ਪੁਲਿਸ ਨੇ ਕਕਾਰਧਾਰੀ ਸਿੱਖ ਨੌਜਵਾਨ ਨੂੰ ਹੱਥਕੜੀ ਲਗਾ ਕੇ ਗੁਨਾਹ ਕੀਤਾ ਹੈ। ਉਨ੍ਹਾਂ ਸਿੱਖ ਨੌਜਵਾਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਬੇਸ਼ੱਕ ਨੌਜਵਾਨ ਨੂੰ ਹੱਥਕੜੀ ਲੱਗ ਗਈ, ਪਰ ਉਸ ਦੇ ਕਦਮ ਨਹੀਂ ਡੋਲੇ। ਉਹ ਆਪਣੇ ਧਰਮ ਦੇ ਸਨਮਾਨ ਵਿੱਚ ਸਬਰ ਨਾਲ ਖੜ੍ਹਾ ਰਿਹਾ।