ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਲੁਧਿਆਣਾ ਵਿਚ 8 ਫਰਵਰੀ 2022 ਨੂੰ ਦਰਜ ਚੋਣ ਝਗੜੇ ਦੇ ਕੇਸ ਵਿਚ ਹਾਈਕੋਰਟ ਨੇ ਉਨ੍ਹਾਂ ਨੂੰ ਨਿਯਮਿਤ ਜ਼ਮਾਨਤ ਪ੍ਰਦਾਨ ਕੀਤੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਡਾਬਾ ਖੇਤਰ ਵਿਚ ਹੋਏ ਚੋਣ ਝਗੜੇ ਸਬੰਧੀ ਸਥਾਨਕ ਪੁਲਿਸ ਨੇ ਬੈਂਸ ਸਣੇ ਹੋਰ ਲੋਕਾਂ ‘ਤੇ ਕੇਸ ਦਰਜ ਕੀਤਾ ਸੀ। ਹਾਲਾਂਕਿ ਇਸ ਤੋਂ ਇਲਾਵਾ ਵੀ ਬੈਂਸ ਖਿਲਾਫ ਜਬਰ ਜਨਾਹ ਦਾ ਕੇਸ ਦਰਜ ਹੈ। ਇਸ ਕੇਸ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਫੈਸਲਾ ਆਉਣਾ ਬਾਕੀ ਹੈ।
ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਜਬਰ ਜਨਾਲ ਮਾਮਲੇ ਵਿਚ ਜੁਲਾਈ 2022 ਨੂੰ ਕੋਰਟ ਦੇ ਸਾਹਮਣੇ ਆਤਮ ਸਮਰਪਣ ਕੀਤਾ ਸੀ। ਬੈਂਸ 44 ਸਾਲਾ ਮਹਿਲਾ ਨਾਲ ਜਬਰ ਜਨਾਹ ਮਾਮਲੇ ਵਿਚ ਮੁੱਖ ਦੋਸ਼ੀ ਹੈ। ਸਥਾਨਕ ਕੋਰਟ ਦੇ ਨਿਰਦੇਸ਼ ‘ਤੇ ਬੈਂਸ ਤੇ ਉਨ੍ਹਾਂ ਦੇ ਦੋ ਭਰਾਵਾਂ ਸਣੇ 5 ਲੋਕਾਂ ਖਿਲਾਫ 16 ਜੁਲਾਈ 2021 ਨੂੰ ਕੇਸ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਐਕਸ਼ਨ ‘ਚ CM ਭਗਵੰਤ ਮਾਨ, ਕਪੂਰਥਲਾ ਜੇਲ੍ਹ ‘ਚ ਮਾਰਿਆ ਅਚਨਚੇਤ ਛਾਪਾ
ਪੀੜਤਾ ਨੇ ਆਪਣੀ ਸ਼ਿਕਾਇਤ ਵਿਚ ਕਿਹਾ ਸੀ ਕਿ ਉਨ੍ਹਾਂ ਨੇ ਜਾਇਦਾਦ ਨਾਲ ਜੁੜੇ ਇਕ ਮਾਮਲੇ ਵਿਚ ਮਦਦ ਲਈ ਸਾਬਕਾ ਵਿਧਾਇਕ ਨਾਲ ਸੰਪਰਕ ਕੀਤਾ ਸੀ। ਪੁਲਿਸ ਨੇ ਇਸ ਮਾਮਲੇ ਵਿਚ ਉਨ੍ਹਾਂ ਦੇ ਭਰਾ ਤੇ ਨਿੱਜੀ ਸਹਾਇਕ ਨੂੰ ਵੀ ਗ੍ਰਿਫਤਾਰ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: