ਵਿਧਾਨ ਸਭਾ ਚੋਣਾਂ ਦੌਰਾਨ ਸ਼ਿਮਲਾਪੁਰੀ ਇਲਾਕੇ ਵਿੱਚ ਸਾਬਕਾ ਵਿਧਾਇਕ ਅਤੇ ਲਿਪ (ਲੋਕ ਇਨਸਾਫ ਪਾਰਟੀ) ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਕਾਂਗਰਸੀ ਆਗੂ ਕੰਵਲਜੀਤ ਸਿੰਘ ਕੜਵਲ ਦੇ ਸਮਰਥਕਾਂ ਦਰਮਿਆਨ ਹੋਈ ਖੂਨੀ ਝੜਪ ਦੇ ਮਾਮਲੇ ਵਿੱਚ ਬੈਂਸ ਦੀ ਅੱਜ ਮੰਗਲਵਾਰ ਨੂੰ ਅਦਾਲਤ ਵਿੱਚ ਪੇਸ਼ੀ ਹੋਈ। ਕੋਰਟ ਵੱਲੋਂ ਬੈਂਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਤਮਨਗਰ ਦੇ ਡਾਬਾ ‘ਚ ਚੋਣ ਦੰਗਲ ਨੂੰ ਲੈ ਕੇ ਵੱਡਾ ਹੰਗਾਮਾ ਹੋਇਆ ਸੀ। ਲੋਕ ਇਨਸਾਫ਼ ਪਾਰਟੀ ਤੇ ਕਾਂਗਰਸੀ ਵਰਕਰਾਂ ਵਿਚਾਲੇ ਹੋਈ ਹਿੰਸਕ ਝੜਪ ਦੇ ਮਾਮਲੇ ‘ਚ ਪੁਲਿਸ ਬੈਕਫੁੱਟ ‘ਤੇ ਆ ਗਈ ਸੀ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਇੱਟਾਂ ਤੇ ਪੱਥਰ ਵੀ ਚਲੇ ਗਏ, ਜਿਸ ਤੋਂ ਬਾਅਦ ਹਫੜਾ-ਦਫੜੀ ਮੱਚ ਗਈ ਸੀ।
ਇਹ ਵੀ ਪੜ੍ਹੋ : ਮੋਹਾਲੀ RPG ਹਮਲਾ : ਮੁੱਖ ਮੁਲਜ਼ਮ ਚੜ੍ਹਤ ਸਿੰਘ ਦਾ 4 ਦਿਨ ਦਾ ਵਧਿਆ ਰਿਮਾਂਡ
ਇਸ ਤੋਂ ਬਾਅਦ ਪੁਲਿਸ ਨੇ ਦੇਰ ਰਾਤ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੇ ਨਜ਼ਦੀਕੀ ਗੁਰਵਿੰਦਰ ਸਿੰਘ ਦੇ ਬਿਆਨਾਂ ’ਤੇ ਵਿਧਾਇਕ ਬੈਂਸ, ਉਨ੍ਹਾਂ ਦੇ ਪੁੱਤਰ ਅਜੈਪ੍ਰੀਤ ਸਣੇ 33 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਸੀ। ਪੁਲਿਸ ਨੂੰ ਦਿੱਤੇ ਬਿਆਨ ਵਿੱਚ ਗੁਰਵਿੰਦਰ ਸਿੰਘ ਪਿੰਕਲ ਨੇ ਕਿਹਾ ਸੀ ਕਿ ਉਹ ਅਤੇ ਉਮੀਦਵਾਰ ਕਮਲਜੀਤ ਕੜਵਲ ਸ਼ਿਮਲਾਪੁਰੀ ਗਿੱਲ ਮਾਰਕੀਟ ਵਿੱਚ ਜਗਮੀਤ ਸਿੰਘ ਨੋਨੀ ਦੇ ਦਫ਼ਤਰ ਪੁੱਜੇ ਸਨ ਤੇ ਇਸ ਦੌਰਾਨ ਉਨ੍ਹਾਂ ‘ਤੇ ਹਮਲਾ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: