ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮਾ ਨਗਰ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਜਬਰ-ਜ਼ਨਾਹ ਦੇ ਦੋਸ਼ ਵਿੱਚ ਪੁਲਿਸ ਦੀ ਹਿਰਾਸਤ ਵਿੱਚ ਹਨ। ਉਥੇ ਹੀ ਉਨ੍ਹਾਂ ਦੇ ਪੀਏ ਗੋਗੀ ਸ਼ਰਮਾ ਨੂੰ ਇਸ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ।
ਦੱਸ ਦੇਈਏ ਕਿ ਬੈਂਸ ਸਣੇ 6 ਹੋਰਾਂ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਹੋਇਆ ਸੀ, ਜਿਨ੍ਹਾਂ ਵਿੱਚ ਬੈਂਸ ਦੇ ਭਰਾ ਕਰਮਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ਼ ਭਾਬੀ, ਸੁਖਚੈਨ ਸਿੰਘ, ਭਰਾ ਪਰਮਜੀਤ ਸਿੰਘ ਪੰਮਾ, ਪ੍ਰਦੀਪ ਕੁਮਾਰ ਅਤੇ ਪੀਏ ਗੋਗੀ ਸ਼ਰਮਾ ਦੇ ਨਾਂ ਸ਼ਾਮਲ ਹਨ।
ਇਹ ਵੀ ਪੜ੍ਹੋ : ਸੋਨਾਲੀ ਫ਼ੋਗਾਟ ਦਾ ਹੋਇਆ ਸੀ ਕਤਲ! ਪੋਸਟਮਾਰਟਮ ਰਿਪੋਰਟ ‘ਚ ਹੋਇਆ ਵੱਡਾ ਖੁਲਾਸਾ
44 ਸਾਲਾ ਮਹਿਲਾ ਨੇ ਸਿਮਰਜੀਤ ਸਿੰਘ ਬੈਂਸ ‘ਤੇ ਬਲਾਤਕਾਰ ਦਾ ਇਲਜ਼ਾਮ ਲਾਇਆ ਸੀ। 11 ਜੁਲਾਈ ਨੂੰ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ 4 ਸਾਥੀਆਂ ਸਮੇਤ ਅਦਾਲਤ ‘ਚ ਸਿਰੰਡਰ ਕੀਤਾ ਸੀ। ਪੁਲਿਸ ਨੇ ਪਹਿਲਾਂ ਬੈਂਸ ਤੇ ਉਸ ਦੇ ਸਾਥੀਆਂ ਨੂੰ ਤਿੰਨ ਦਿਨ ਦੇ ਰਿਮਾਂਡ ’ਤੇ ਲਿਆ ਸੀ। ਉਸ ਤੋਂ ਬਾਅਦ ਪੁਲਿਸ ਨੇ ਦੂਜੀ ਵਾਰ 2 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਹੁਣ ਜਬਰ-ਜਨਾਹ ਮਾਮਲੇ ਦੇ ਵਿੱਚ ਹੁਣ ਤਕ ਕੁੱਲ ਸੱਤੇ ਦੇ ਸੱਤੇ ਆਰੋਪੀ ਨਿਆਂਇਕ ਹਿਰਾਸਤ ਵਿੱਚ ਹਨ।
ਵੀਡੀਓ ਲਈ ਕਲਿੱਕ ਕਰੋ -: