ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਦਾ 2 ਦਿਨ ਦਾ ਪੁਲਿਸ ਰਿਮਾਂਡ ਹੋਰ ਵਧਾ ਦਿੱਤਾ ਗਿਆ ਹੈ। ਥਾਣਾ ਡਵੀਜ਼ਨ ਨੰਬਰ 6 ਪੁਲਿਸ ਨੇ ਉਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਸੀ।
ਜਬਰ-ਜ਼ਨਾਹ ਮਾਮਲੇ ਵਿੱਚ ਨਾਮਜ਼ਦ ਕਰਮਜੀਤ ਸਿੰਘ ਬੈਂਸ ਨੂੰ ਪੁਲਿਸ ਨੇ 3 ਦਿਨ ਪਹਿਲਾਂ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਸੀ ਤੇ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਲਿਆ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਨੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ, ਤਾਂਕਿ ਇਸ ਕੇਸ ਵਿੱਚ ਅਹਿਮ ਸਬੂਤ ਉਸ ਦਾ ਮੋਬਾਈਲ ਅਤੇ ਹੋਰ ਕਵਰ ਕੀਤੇ ਜਾ ਸਕਣ, ਜਿਸ ਨਾਲ ਚੈਟ ਹੁੰਦੀ ਸੀ।
ਇਸ ਤੋਂ ਇਲਾਵਾ ਪੁਲਿਸ ਕਰਮਜੀਤ ਸਿੰਘ ਤੋਂ ਉਸ ਦੇ ਭਰਾ ਸਿਮਰਜੀਤ ਸਿੰਘ ਬੈਂਸ ਬਾਰੇ ਵੀ ਪੁੱਛਗਿੱਛ ਕਰਨਾ ਚਾਹੁੰਦੀ ਹੈ। ਥਾਣਾ ਡਵੀਜ਼ਨ ਨੰਬਰ 6 ਪੁਲਿਸ ਨੇ ਔਰਤ ਨਾਲ ਜਬਰ-ਜ਼ਨਾਹ ਮਾਮਲੇ ਵਿੱਚ ਸਿਮਰਜੀਤ ਸਿੰਘ ਬੈਂਸ ਅਤੇ ਉਸ ਦੇ ਭਰਾਵਾਂ ਤੇ ਉਸ ਦੇ ਕਰੀਬੀਆਂ ਖਿਲਾਫ ਅਪਰਾਧਕ ਮਾਮਲਾ ਦਰਜ ਕੀਤਾ ਹੋਇਆ ਹੈ।
ਮਾਮਲੇ ਵਿੱਚ ਹੁਣ ਤੱਕ ਸਿਮਰਜੀਤ ਸਿੰਘ ਬੈਂਸ ਦਾ ਭਰਾ ਕਰਮਜੀਤ ਸਿੰਘ ਤੇ ਪ੍ਰਾਪਰਟੀ ਡੀਲਰ ਸੁਖਚੈਨ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹੁਣ ਉਹ ਦੋਵੇਂ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਚੱਲ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: