ਸੰਗਰੂਰ ਜ਼ਿਮਨੀ ਚੋਣ ਜਿੱਤਣ ਵਾਲੇ ਸਿਮਰਨਜੀਤ ਸਿੰਘ ਮਾਨ ਦੀ ਤਬੀਅਤ ਅਚਾਨਕ ਅੱਜ ਵਿਗੜ ਗਈ ਤੇ ਉਹ ਡਾਕਟਰ ਕੋਲ ਆਪਣਾ ਚੈਕਅੱਪ ਕਰਾਉਣ ਲਈ ਪਹੁੰਚੇ ਹਨ।
ਮਿਲੀ ਜਾਣਕਾਰੀ ਮੁਤਾਬਕ ਭਾਰੀ ਵੋਟਾਂ ਦੇ ਫਰਕ ਨਾਲ ਜਿੱਤਣ ਵਾਲੇ ਸਿਮਰਨਜੀਤ ਸਿੰਘ ਮਾਨ ਜਦੋਂ ਲੋਕਾਂ ਦਾ ਧੰਨਵਾਦ ਕਰ ਰਹੇ ਸਨ ਤੇ ਰੋਡ ਸ਼ੋਅ ਤੇ ਰੈਲੀਆਂ ਕਰ ਰਹੇ ਸਨ ਤਾਂ ਇਸੇ ਦਰਮਿਆਨ ਉਨ੍ਹਾਂ ਦੀ ਤਬੀਅਤ ਵਿਗੜ ਗਈ। ਜਿਸ ਤੋਂ ਬਾਅਦ ਉਹ ਡਾਕਟਰ ਕੋਲ ਜਾਂਦੇ ਹਨ। ਜਿਸ ਕੋਲੋਂ ਪਹਿਲਾਂ ਹੀ ਸਿਮਰਨਜੀਤ ਸਿੰਘ ਮਾਨ ਦਾ ਇਲਾਜ ਚੱਲ ਰਿਹਾ ਸੀ।
ਡਾਕਟਰ ਨੇ ਸਿਮਰਨਜੀਤ ਸਿੰਘ ਮਾਨ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ ਤੇ ਨਾਲ ਹੀ ਐਂਟੀ ਬਾਇਓਟਿਕ ਦਵਾਈਆਂ ਵੀ ਦਿੱਤੀਆਂ ਗਈਆਂ ਹਨ। ਹਾਲ ਦੀ ਘੜੀ ਸਿਮਰਨਜੀਤ ਸਿੰਘ ਮਾਨ ਦੇ ਅਗਲੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਕਿਉਂਕਿ ਤਬੀਅਤ ਖਰਾਬ ਹੈ ਤੇ ਡਾਕਟਰ ਵੱਲੋਂ ਆਰਾਮ ਕਰਨ ਨੂੰ ਕਿਹਾ ਗਿਆ ਹੈ।
ਦੱਸ ਦੇਈਏ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੇ 8 ਉਮੀਦਵਾਰਾਂ ਨੂੰ ਪਛਾੜ ਕੇ ਇਹ ਜਿੱਤ ਹਾਸਲ ਕੀਤੀ। ਆਮ ਆਦਮੀ ਪਾਰਟੀ ਨਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਫਸਵਾਂ ਮੁਕਾਬਲਾ ਰਿਹਾ। ਕਈ ਵਾਰ ਗੁਰਮੇਲ ਸਿੰਘ ਵੋਟਾਂ ਦੀ ਗਿਣਤੀ ਵਿੱਚ ਅੱਗੇ ਰਹੇ ਪਰ ਅਖੀਰ ਉਨ੍ਹਾਂ ਨੂੰ ਪਛਾੜ ਕੇ ਸਿਮਨਰਜੀਤ ਸਿੰਘ ਮਾਨ ਨੇ ਅਖੀਰ ਇਸ ਸੀਟ ‘ਤੇ ਕਬਜ਼ਾ ਕਰ ਲਿਆ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ 5,822 ਵੋਟਾਂ ਦੇ ਫਰਕ ਨਾਲ ਹਰਾ ਕੇ ਉਨ੍ਹਾਂ ਸੀ.ਐੱਮ. ਮਾਨ ਦੇ ਗੜ੍ਹ ‘ਚੋਂ ਇਤਿਹਾਸਕ ਸਫਲਤਾ ਹਾਸਲ ਕੀਤੀ। ਉਨ੍ਹਾਂ ਨੂੰ ਕੁੱਲ੍ਹ 2,53,154 ਵੋਟਾਂ ਮਿਲੀਆਂ, ਜਦਕਿ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਨੂੰ 2,47,332 ਵੋਟਾਂ ਮਿਲੀਆਂ।