ਸ਼ਹਿਰ ਦੇ ਮਸ਼ਹੂਰ ਸਿੱਪੀ ਸਿੱਧੂ ਕਤਲ ਕੇਸ ਦੀ ਸੁਣਵਾਈ ਹੁਣ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਹੋਵੇਗੀ। ਹੁਣ ਤੱਕ ਇਹ ਕੇਸ ਸੀਬੀਆਈ ਦੀ ਜੁਡੀਸ਼ੀਅਲ ਮੈਜਿਸਟ੍ਰੇਟ ਅਦਾਲਤ ਵਿੱਚ ਚੱਲ ਰਿਹਾ ਸੀ। ਇਹ ਕੇਸ ਸ਼ਨੀਵਾਰ ਨੂੰ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।
ਸੀਬੀਆਈ ਨੇ ਪਿਛਲੇ ਸਾਲ ਸਿੱਪੀ ਸਿੱਧੂ ਕਤਲ ਕੇਸ ਵਿੱਚ ਕਲਿਆਣੀ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਕਲਿਆਣੀ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੀ ਕਾਰਜਕਾਰੀ ਚੀਫ਼ ਜਸਟਿਸ ਸਬੀਨਾ ਦੀ ਬੇਟੀ ਹੈ। ਉਸ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਸਿੱਪੀ ਸਿੱਧੂ ਦੀ ਹੱਤਿਆ ਦਾ ਦੋਸ਼ ਹੈ। ਇਸ ਮਾਮਲੇ ਦੀ ਸੁਣਵਾਈ ਹੁਣ 9 ਫਰਵਰੀ ਨੂੰ ਹੋਵੇਗੀ। ਪਿਛਲੇ ਸਾਲ ਸੀਬੀਆਈ ਨੇ ਇਸ ਮਾਮਲੇ ਵਿੱਚ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ। ਪਰ ਇਹ ਕਤਲ ਦਾ ਮਾਮਲਾ ਹੈ ਅਤੇ ਇਸ ਦੀ ਸੁਣਵਾਈ ਵਿਸ਼ੇਸ਼ ਅਦਾਲਤ ਵਿੱਚ ਹੀ ਹੋਵੇਗੀ, ਇਸ ਲਈ ਇਸ ਨੂੰ ਵਿਸ਼ੇਸ਼ ਅਦਾਲਤ ਵਿੱਚ ਭੇਜਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
20 ਸਤੰਬਰ 2015 ਦੀ ਰਾਤ ਨੂੰ ਸੈਕਟਰ-27 ਦੇ ਪਾਰਕ ਵਿੱਚ ਨੈਸ਼ਨਲ ਸ਼ੂਟਰ ਐਡਵੋਕੇਟ ਸੁਖਮਨਪ੍ਰੀਤ ਸਿੰਘ ਉਰਫ ਸਿੱਪੀ ਸਿੱਧੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪਹਿਲਾਂ ਇਹ ਮਾਮਲਾ ਪੁਲਿਸ ਕੋਲ ਸੀ ਪਰ ਫਿਰ ਇਸ ਨੂੰ ਸੀਬੀਆਈ ਨੂੰ ਸੌਂਪ ਦਿੱਤਾ ਗਿਆ।