ਲੋਕ ਸਭਾ ਵਿੱਚ ਕਾਂਗਰਸੀ ਸੰਸਦ ਪਾਰਟੀ ਦੇ ਨੇਤਾ ਅਧੀਰ ਰੰਜਨ ਚੌਧਰੀ ਵੱਲੋਂ ਅੱਜ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ‘ਤੇ ਕੀਤੇ ਗਏ ਟਵੀਟ ਦਾ ਮੁੱਦਾ ਕਾਫੀ ਭਖ ਗਿਆ ਹੈ। ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਇਸ ਨੂੰ ਲੈ ਕੇ ਦਿੱਲੀ ਪੁਲਿਸ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।
ਉਨ੍ਹਾਂ ਕਿਹਾ ਕਿ ਅਧੀਰ ਰੰਜਨ ਚੌਧਰੀ ਨੇ ਅਜਿਹਾ ਟਵੀਟ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਤੇ ਰਾਜੀਵ ਗਾਂਧੀ ਨੂੰ ਬੇਕਸੂਰ ਸਿੱਖਾਂ ਦੇ ਕਤਲੇਆਮ ਦੇ ਹੀਰੋ ਵਜੋਂ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਰੰਜਨ ਦੇ ਟਵੀਟ ਨੇ ਸਿੱਖ ਭਾਈਚਾਰੇ ਦੇ ਜ਼ਖਮਾਂ ‘ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ। ਇਸ ਲਈ ਉਨ੍ਹਾਂ ਨੇ ਆਈਪੀਐੱਸ ਦੀ ਧਾਰਾ 295ਏ ਅਧੀਨ ਰੰਜਨ ਚੌਧਰੀ ਖਿਲਾਫ ਕੇਸ ਰਜਿਸਟਰ ਕਰਨ ਦੀ ਮੰਗ ਕੀਤੀ ਹੈ।
ਸਿਰਸਾ ਨੇ ਕਿਹਾ ਕਿ ਚੌਧਰੀ ਨੇ ਰਾਜੀਵ ਗਾਂਧੀ ਦੀ ਬਰਸੀ ‘ਤੇ ਜੋ ਗੱਲ ਲਿਖੀ, ਉਹ ਸ਼ਰਮ ਤੇ ਦੁੱਖ ਵਾਲੀ ਹੈ। ਨਹਿਰੂ-ਗਾਂਧੀ ਪਰਿਵਾਰ ਅੱਜ ਵੀ ਸਿੱਖਾਂ ਤੋਂ ਇੰਨੀ ਨਫਰਤ ਕਰਦਾ ਹੈ। ਇਹ ਕਾਂਗਰਸ ਦੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਅੰਦਰ ਇੱਛਾਸ਼ਕਤੀ ਜਾਗ ਰਹੀ ਹੈ ਕਿ ਕਿਸ ਤਰ੍ਹਾਂ ਸਿੱਖਾਂ ਨੂੰ ਮਾਰਿਆ ਜਾਏ। ਕੇਂਦਰ ਸਰਕਾਰ ਨੂੰ ਇਸ ਦਾ ਨੋਟਿਸ ਲੈਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸਣਯੋਗ ਹੈ ਕਿ ਅਧੀਰ ਰੰਜਨ ਚੌਧਰੀ ਨੇ ਅੱਜ ਰਾਜੀਵ ਗਾਂਧੀ ਦੀ ਬਰਸੀ ‘ਤੇ ਉਨ੍ਹਾਂ ਵੱਲੋਂ ਕਹੀ ਗਈ ‘ਜਦੋਂ ਕੋਈ ਵੱਡਾ ਦਰੱਖਤ ਡਿਗਦਾ ਹੈ ਤਾਂ ਧਰਤੀ ਹਿਲਦੀ ਹੈ’ ਗੱਲ ਵੀ ਲਿਖ ਦਿੱਤੀ। ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਹੋਏ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਰਾਜੀਵ ਗਾਂਧੀ ਨੇ ਇਹ ਗੱਲ ਕਹੀ ਸੀ।