ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਫਿਰੋਜ਼ਪੁਰ ਦੌਰੇ ਨੂੰ ਰੱਦ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਅੱਜ ਫਿਰੋਜ਼ਪੁਰ ਵਿੱਚ ਰੈਲੀ ਨੂੰ ਸੰਬੋਧਨ ਕਰਨਾ ਸੀ। ਗ੍ਰਹਿ ਮੰਤਰਾਲਾ ਨੇ ਇਸ ਰੈਲੀ ਨੂੰ ਰੱਦ ਕਰਨ ਦਾ ਕਾਰਨ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਇੰਤਜ਼ਾਮਾਂ ਵਿੱਚ ਕਮੀ ਨੂੰ ਦੱਸਿਆ ਹੈ। ਇਸ ‘ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਸਿਰਸਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਕਿਉਂ ਆਈ. ਐੱਸ. ਆਈ. ਅਤੇ ਪਾਕਿ ਅੱਤਵਾਦੀਆਂ ਦੇ ਤਰੀਕਿਆਂ ‘ਤੇ ਚੱਲ ਰਹੀ ਹੈ? ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਵਿੱਚ ਸੁਰੱਖਿਆ ਵਿੱਚ ਕਮੀ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਕਿ ਇਹ ਪੰਜਾਬ ਕਾਂਗਰਸ ਵੱਲੋਂ ਸਿੱਖਾਂ ਨੂੰ ਬਦਨਾਮ ਕਰਨ ਅਤੇ ਸੂਬੇ ਵਿੱਚ ਅਸ਼ਾਂਤੀ ਪੈਦਾ ਕਰਨ ਦੇ ਇਰਾਦੇ ਨਾਲ ਪਹਿਲਾਂ ਤੋਂ ਪਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਭਵਿੱਖ ਲਈ ਬਹੁਤ ਚਿੰਤਤ ਹਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਕਾਂਗਰਸ ਨੇ ਜਾਣ-ਬੁੱਝ ਕੇ ਪ੍ਰਧਾਨ ਮੰਤਰੀ ਦੀ ਰੈਲੀ ਵਿੱਚ ਸੁਰੱਖਿਆ ਉਲੰਘਣਾ ਕੀਤੀ ਗਈ। ਪੰਜਾਬ ਸਰਕਾਰ ਨੇ ਪੰਜਾਬ ਦੀ ‘ਗੁੱਡ ਵਿਲ’ ਨੂੰ ਵਿਗਾੜ ਕੇ ਰਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੀ. ਐੱਮ. ਮੋਦੀ ਕਿਸੇ ਪਾਰਟੀ ਦੇ ਮੰਤਰੀ ਨਹੀਂ ਹਨ, ਉਹ ਇਸ ਦੇਸ਼ ਦੇ ਪ੍ਰਧਾਨ ਮੰਤਰੀ ਮੰਤਰੀ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਬੇਨਤੀ ਕਰਦਾ ਹਾਂ ਕਿ ਪੰਜਾਬ ਦਾ ਭਵਿੱਖ ਬਚਾਓ ਤੇ ਵੇਖੋ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਝ ਕਾਰਨਾਂ ਕਰਕੇ ਰੈਲੀ ਨੂੰ ਸੰਬੋਧਨ ਦਾ ਪ੍ਰੋਗਰਾਮ ਰੱਦ ਕੀਤਾ ਹੈ। ਫਿਰੋਜ਼ਪੁਰ ਵਿੱਚ ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨੇ ਸਟੇਜ ਤੋਂ ਇਹ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਰੈਲੀ ਮੁਲਤਵੀ ਕੀਤੀ ਗਈ ਹੈ, ਰੱਦ ਨਹੀਂ। ਉਨ੍ਹਾਂ ਕਿਹਾ ਕਿ ਜਲਦ ਹੀ ਪੀ. ਐੱਮ. ਮੋਦੀ ਦੁਬਾਰਾ ਪੰਜਾਬ ਵਿੱਚ ਆਉਣਗੇ। ਬੁੱਧਵਾਰ ਨੂੰ ਉਹ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਵਾਲੇ ਸਨ। ਗ੍ਰਹਿ ਮੰਤਰਾਲਾ ਨੇ ਕਿਹਾ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਇਸ ਰੈਲੀ ਨੂੰ ਰੱਦ ਕੀਤਾ ਗਿਆ ਹੈ।