ਸੀਬੀਆਈ ਨੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਵਿੱਚ 1984 ਵਿੱਚ ਹੋਏ ਸਿੱਖ ਦੰਗਿਆਂ ਦੇ ਸਬੰਧ ਵਿੱਚ ਸਾਬਕਾ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਦੋਸ਼ੀ ਮੰਨੇ ਜਾਂਦੇ ਜਗਦੀਸ਼ ਟਾਈਟਲਰ ਦੀ ਆਵਾਜ਼ ਵੀ ਰਿਕਾਰਡ ਕੀਤੀ ਗਈ ਸੀ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ 40 ਸਾਲ ਬਾਅਦ ਚੁੱਕੇ ਗਏ ਇਸ ਕਦਮ ਦੀ ਸ਼ਲਾਘਾ ਕੀਤੀ ਹੈ।
ਸਿਰਸਾ ਨੇ ਕਿਹਾ ਕਿ 1984 ਦੇ ਦੰਗਿਆਂ ਦੇ ਦੋਸ਼ੀ ਜਗਦੀਸ਼ ਟਾਈਟਲਰ ਅਤੇ ਕਮਲਨਾਥ ਸਮੇਤ ਕਈ ਆਗੂਆਂ ਨੂੰ ਕਾਂਗਰਸ ਸਰਕਾਰ ਵੇਲੇ ਕਲੀਨ ਚਿੱਟ ਦੇ ਦਿੱਤੀ ਗਈ ਸੀ ਪਰ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਹੁੰਦਿਆਂ ਉਨ੍ਹਾਂ ਨੇ ਸੀ.ਬੀ.ਆਈ ਤੋਂ ਮਾਮਲੇ ਦੀ ਮੁੜ ਜਾਂਚ ਕਰਵਾਉਣ ਲਈ ਕਿਹਾ ਸੀ ਅਤੇ ਭਰੋਸਾ ਦਿੱਤਾ ਸੀ ਕਿ ਇਸ ਮਾਮਲੇ ਵਿੱਚ ਉਨ੍ਹਾਂ ਕੋਲ ਪੁਖਤਾ ਸਬੂਤ ਹਨ। CBI ਨੇ ਹੁਣ ਇਸ ਮਾਮਲੇ ਵਿੱਚ ਮੁੱਖ ਗਵਾਹ ਬੀਬੀ ਹਰਪਾਲ ਕੌਰ ਦੇ ਮਾਰਚ ਮਹੀਨੇ ਵਿੱਚ ਬਿਆਨ ਦਰਜ ਕੀਤੇ ਸਨ। ਹੁਣ CBI ਨੇ ਜਗਦੀਸ਼ ਟਾਈਟਲਰ ਖਿਲਾਫ਼ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਦਿੱਲੀ ‘ਚ ਜਾਰੀ ਆਰਡੀਨੈਂਸ ‘ਤੇ CM ਮਾਨ ਦਾ ਤਿੱਖਾ ਨਿਸ਼ਾਨਾ, ਬੋਲੇ- ‘…ਤਾਂ ਸਾਰੀ ਭਾਜਪਾ ਨੂੰ ਫਾਂਸੀ ਹੁੰਦੀ’
ਜਗਦੀਸ਼ ਟਾਈਟਲਰ ਨੂੰ CBI ਨੇ 11 ਅਪ੍ਰੈਲ ਨੂੰ ਆਫਿਸ ਬੁਲਾ ਕੇ ਆਵਾਜ਼ ਨੂੰ ਰਿਕਾਰਡ ਕੀਤਾ ਸੀ। ਟਾਈਟਲਰ ‘ਤੇ ਦੋਸ਼ ਹਨ ਕਿ 1984 ਵਿੱਚ ਦਿੱਲੀ ਵਿੱਚ ਪੁਲ ਬੰਗਸ਼ ਇਲਾਕੇ ਵਿੱਚ ਹੋਈ ਹਿੰਸਾ ਵਿੱਚ ਉਸ ਦਾ ਹੱਥ ਹੈ, ਜਿਸ ਵਿੱਚ ਤਿੰਨ ਲੋਕ ਮਾਰੇ ਗਏ ਸਨ। ਦੋਸ਼ ਹਨ ਕਿ ਉਸ ਨੇ ਪੀੜਤਾਂ ਦਾ ਕਤਲ ਕਰਨ ਵਾਲੀ ਭੀੜ ਨੂੰ ਉਕਸਾਇਆ ਸੀ।
ਵੀਡੀਓ ਲਈ ਕਲਿੱਕ ਕਰੋ -: