ਸ਼ਰਾਬ ਘਪਲੇ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪਤਨੀ ਦੀ ਤਬੀਅਤ ਖ਼ਰਾਬ ਹੋ ਗਈ ਹੈ। ਇਸ ਦੀ ਜਾਣਕਾਰੀ ਮਿਲਦੇ ਹੀ ਵੀਰਵਾਰ ਨੂੰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਿੱਲੀ ਪਹੁੰਚੇ। ਇਥੇ ਉਨ੍ਹਾਂ ਨੇ ਸਿਸੋਦੀਆ ਦੇ ਪਰਿਵਾਰ ਵਾਲਿਆਂ ਨਾਲ ਮੁਲਾਕਾਤ ਕੀਤੀ ਅਤੇ ਹਾਲ-ਚਾਲ ਪੁੱਛਿਆ। ਉਨ੍ਹਾਂ ਨੇ ਇਸ ਸੰਬੰਧੀ ਟਵੀਟ ਵੀ ਕੀਤਾ।
ਮੰਤਰੀ ਬੈਂਸ ਨੇ ਕਿਹਾ ਕਿ ਮਨੀਸ਼ ਸਿਸੋਦੀਆ ਨੇ ਲੱਖਾਂ ਬੱਚਿਆਂ ਦਾ ਭਵਿੱਖ ਸੁਧਾਰਿਆ ਹੈ ਤੇ ਉਨ੍ਹਾਂ ਸਾਰਿਆਂ ਦੀਆਂ ਦੁਆਵਾਂ ਉਨ੍ਹਾਂ ਦੇ ਨਾਲ ਹਨ। ਬੈਂਸ ਨੇ ਸਿਸੋਦੀਆ ਦੀ ਪਤਨੀ ਨੂੰ ਭਰੋਸਾ ਦਿਵਾਇਆ ਕਿ ਉਹ ਸਾਰੇ ਉਨ੍ਹਾਂ ਦੇ ਨਾਲ ਹਨ। ਆਪਣੇ ਟਵੀਟ ਵਿੱਚ ਬੈਂਸ ਨੇ ਲਿਖਿਆ ਕਿ ਸੱਚ ਨੂੰ ਤਸੀਹੇ ਦਿੱਤੇ ਜਾ ਸਕਦੇ ਹਨ ਪਰ ਹਰਾਇਆ ਨਹੀੰ ਜਾ ਸਕਦਾ।
ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਸਣੇ ਹੋਰ ਨੇਤਾਵਾਂ ਨੇ ਮਨੀਸ਼ ਸਿਸੋਦੀਆ ਦੀ ਪਤਨੀ ਨੂੰ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਦੇ ਘਰ ਜਾ ਕੇ ਉਨ੍ਹਾ ਦਾ ਹਾਲ-ਚਾਲ ਪੁੱਛ ਚੁੱਕੇ ਹਨ। ਨਾਲ ਹੀ ‘ਆਪ’ ਵੱਲਂ ਉਨ੍ਹਾਂ ਦੀ ਸਿਹਤ ਦਾ ਧਿਆਨ ਰਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਭਾਈ ਅੰਮ੍ਰਿਤਪਾਲ ਬੋਲੇ- ‘ਬੁਲਾਵੇ ‘ਤੇ ਸ੍ਰੀ ਅਕਾਲ ਤਖ਼ਤ ਜ਼ਰੂਰ ਜਾਵਾਂਗੇ, ਕੋਈ ਮਰਿਆਦਾ ਭੰਗ ਨਹੀਂ ਕੀਤੀ’
ਜ਼ਿਕਰਯੋਗ ਹੈ ਕਿ ਸ਼ਰਾਬ ਪਾਲਿਸੀ ਕੇਸ ਵਿੱਚ CBI ਨੇ ਮਨੀਸ਼ ਸਿਸੋਦੀਆ ਨੂੰ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ। ਫਿਰ ਸੋਮਵਾਰ ਨੂੰ CBI ਨੇ ਉਨ੍ਹਾਂ ਦਾ ਰਿਮਾਂਡ ਹਾਸਲ ਕੀਤਾ। ਸਿਸੋਦੀਆ ਮੰਗਲਵਾਰ ਨੂੰ ਸੁਪਰੀਮ ਕੋਰਟ ਪਹੁੰਚੇ ਪਰ ਉਨ੍ਹਾਂ ਨੂੰ ਰਾਹਤ ਨਹੀਂ ਮਿਲ ਸਕੀ। ਇਸ ਮਗਰੋਂ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਆਪਣੇ ਅਸਤੀਫੇ ਵਿੱਚ ਉਨ੍ਹਾਂ ‘ਤੇ ਲਾਏ ਗਏ ਦੋਸ਼ਾਂ ਨੂੰ ਕਾਇਰ ਲੋਕਾਂ ਦੀ ਸਾਜ਼ਿਸ਼ ਦੱਸਿਆ ਹੈ। ਉਨ੍ਹਾਂ ਨੇ 8 ਸਾਲ ਈਮਾਨਦਾਰੀ ਅਤੇ ਸੱਚਾਈ ਨਾਲ ਕੰਮ ਕਰਨ ਦੇ ਬਾਵਜੂਦ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਨੂੰ ਮੰਦਭਾਗਾ ਦੱਸਿਆ।
ਵੀਡੀਓ ਲਈ ਕਲਿੱਕ ਕਰੋ -: