ਚੰਡੀਗੜ੍ਹ: ਪੰਜਾਬ ਦੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਹਾਈ ਕੋਰਟ ਨੂੰ ਜਵਾਬ ਦਿੱਤਾ ਹੈ ਕਿ ਡੇਰਾ ਸੱਚਾ ਸੌਦਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਸਾਜ਼ਿਸ਼ ਰਚੀ ਗਈ ਸੀ।
ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਵੱਲੋਂ ਪੰਜਾਬ ਪੁਲਿਸ ਦੀ ਕਾਰਵਾਈ ‘ਤੇ ਹਾਈਕੋਰਟ ਵਿਚ ਦਾਇਰ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਦੇ ਜਵਾਬ ਵਿੱਚ ਐੱਸਐੱਸਪੀ ਰੈਂਕ ਦੇ ਅਧਿਕਾਰੀ, ਐੱਮਐੱਸ ਭੁੱਲਰ ਨੇ ਜਵਾਬ ਦਾਇਰ ਕੀਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਵੱਲੋਂ ਦਿੱਤੇ ਗਏ ਬਿਆਨਾਂ ਤੋਂ ਸਾਫ ਸਪੱਸ਼ਟ ਹੈ ਕਿ ਇਨ੍ਹਾਂ ਘਿਨਾਉਣੀਆਂ ਕਾਰਵਾਈਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਡੇਰਾ ਸਿਰਸਾ ਵਿਖੇ ਰਚੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
ਮੁਲਜ਼ਮ ਹਰਸ਼ ਧੂਰੀ, ਸੰਦੀਪ ਬਰੇਟਾ ਅਤੇ ਪ੍ਰਦੀਪ ਕਲੇਰ, ਜੋ ਕਿ ਡੀਐਸਐਸ ਸਿਰਸਾ ਦੀ ਕੌਮੀ ਕਮੇਟੀ ਦੇ ਮੈਂਬਰ ਸਨ, ਨੇ ਅਪਰਾਧ ਦੇ ਅਸਲ ਦੋਸ਼ੀਆਂ ਨੂੰ ਪੰਜਾਬ ਦੇ ਇੱਕ ਖਾਸ ਖੇਤਰ ਵਿੱਚ ਬੇਅਦਬੀ ਦੀਆਂ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਨਿਰਦੇਸ਼ ਦਿੱਤੇ ਸਨ। ਅਜਿਹੇ ਵਿਚ ਪਟੀਸ਼ਨਕਰਤਾ ਦੇ ਮੁਖੀ ਦਾ ਇਨ੍ਹਾਂ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਹੋਣਾ ਲਾਜ਼ਮੀ ਹੈ।
ਡੇਰਾ ਮੁਖੀ ਰਾਮ ਰਹੀਮ ਪਹਿਲਾਂ ਹੀ ਕਤਲ ਅਤੇ ਜਬਰ ਜਨਾਹ ਦੇ ਤਿੰਨ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ। ਇਸ ਤੋਂ ਇਹ ਸਿੱਟਾ ਆਸਾਨੀ ਨਾਲ ਕੱਢਿਆ ਜਾ ਸਕਦਾ ਹੈ ਕਿ ਉਹ ਇਨ੍ਹਾਂ ਸਾਰੇ ਮਾਮਲਿਆਂ ਦਾ ਮੁੱਖ ਦੋਸ਼ੀ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਦਸੰਬਰ ਨੂੰ ਹੋਵੇਗੀ।