ਫਰੀਦਕੋਟ ਵਿਖੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਹੁਣ ਡੇਰਾ ਸੱਚਾ ਸੌਦਾ ਸਿਰਸਾ ਜਾ ਕੇ ਪੁੱਛ-ਗਿੱਛ ਕਰੇਗੀ।
ਦਰਅਸਲ ਡੇਰਾ ਸੱਚਾ ਸੌਦਾ ਦੀ ਵਿਪਾਸਨਾ ਇੰਸਾਂ ਅਤੇ ਪੀ.ਆਰ. ਨੈਨ ਨੂੰ ਤੀਜੀ ਵਾਰ ਸੰਮਨ ਭੇਜੇ ਜਾਣ ਦੇ ਬਾਵਜੂਦ ਦੋਵੇਂ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਏ। ਨੈਨ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੀ ਮੈਡੀਕਲ ਰਿਪੋਰਟ ਐਸਆਈਟੀ ਨੂੰ ਭੇਜੀ ਦਿੱਤੀ, ਜਦਕਿ ਵਿਪਾਸਨਾ ਵੱਲੋਂ ਨਾ ਆਉਣ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ।
ਆਈ.ਜੀ. ਐੱਸ.ਪੀ.ਐੱਸ ਪਰਮਾਰ ਨੇ ਦੱਸਿਆ ਕਿ ਦੋਵਾਂ ਨੂੰ ਪੁੱਛਗਿੱਛ ਲਈ ਤਿੰਨ ਵਾਰ ਪੰਜਾਬ ਬੁਲਾਇਆ ਗਿਆ, ਪਰ ਉਹ ਨਹੀਂ ਆ ਰਹੇ। ਨੈਨ ਦੀ ਮੈਡੀਕਲ ਰਿਪੋਰਟ ਮੁਤਾਬਕ ਡਾਕਟਰ ਨੇ ਉਸ ਨੂੰ ਚਾਰ ਦਿਨ ਬੈੱਡ ਰੈਸਟ ਕਰਨ ਲਈ ਕਿਹਾ ਹੈ। ਉਹ ਉਸ ਹਿਸਾਬ ਨਾਲ ਸਮਾਂ ਤੈਅ ਕਰਨਗੇ ਅਤੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਵਿਖੇ ਉਸ ਤੋਂ ਪੁੱਛਗਿੱਛ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਦਰਅਸਲ ਸੁਨਾਰੀਆ ਜੇਲ੍ਹ ‘ਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਪੁੱਛਗਿੱਛ ਦੌਰਾਨ ਐੱਸ.ਆਈ.ਟੀ. ਨੂੰ ਕਿਹਾ ਸੀ ਕਿ ਉਨ੍ਹਾਂ ਦਾ ਕੰਮ ਸਿਰਫ਼ ਸਤਿਸੰਗ ਕਰਵਾਉਣਾ ਸੀ, ਜਦਕਿ ਡੇਰੇ ‘ਚ ਕਿਸੇ ਵੀ ਤਰ੍ਹਾਂ ਦੇ ਹੁਕਮਾਂ ਅਤੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਪ੍ਰਬੰਧਕ ਕਮੇਟੀ ਦੀ ਹੁੰਦੀ ਹੈ। ਇਸ ਤੋਂ ਬਾਅਦ ਐੱਸ.ਆਈ.ਟੀ. ਚੇਅਰਪਰਸਨ ਵਿਪਾਸਨਾ ਇੰਸਾਂ ਤੇ ਮੈਨੇਜਰ ਪੀ.ਆਰ. ਨੈਨ ਨੂੰ ਪੁੱਛਗਿੱਛ ਲਈ ਬੁਲਾ ਰਹੀ ਹੈ।
ਇਹ ਵੀ ਪੜ੍ਹੋ : ਪਟਿਆਲਾ ‘ਚ ਕਾਂਗਰਸ ਨੂੰ ਵੱਡਾ ਝਟਕਾ, ਕੈਪਟਨ ਅਮਰਿੰਦਰ ਦੇ ਹੱਕ ‘ਚ ਆਇਆ ਪਹਿਲਾ ਅਸਤੀਫਾ