ਪੰਜਾਬ ਵਿਚ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਹੋਣ ਦੇ ਬਾਅਦ ਹੁਣ ਐੱਸ. ਐੱਮ. ਐੱਸ. ਤੇ ਡੌਂਗਲ ਸਰਵਿਸ ਵੀ ਬੰਦ ਕਰ ਦਿੱਤੀ ਗਈ ਹੈ। ਕੱਲ੍ਹ ਦੁਪਿਹਰ 12 ਵਜੇ ਤੱਕ ਬੰਦ ਕਰਨ ਦੇ ਹੁਕਮ ਜਾਰੀ ਹੋ ਗਏ ਹਨ। ਸੂਬੇ ਦੇ ਹਾਲਾਤ ਖਰਾਬ ਨਾ ਹੋਵੇ ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।
ਇਨ੍ਹਾਂ ਸਭ ਦੇ ਵਿਚਾਲੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਉਨ੍ਹਾਂ ਦੇ ਪਿਤਾ ਦਾ ਵੀ ਵੱਡਾ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਅਜੇ ਵੀ ਗ੍ਰਿਫਤਾਰੀ ਉਤੇ ਸਸਪੈਂਸ ਬਣਿਆ ਹੋਇਆ ਹੈ। ਜਿਸ ਕਰਕੇ ਜਲੰਧਰ ਦੇ ਸ਼ਾਹਕੋਟ ਕੋਲ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਨੂੰ ਘੇਰਾ ਪਾਇਆ ਹੋਇਆ ਹੈ। ਪੰਜਾਬ ਪੁਲਿਸ ਦੀਆਂ 60 ਗੱਡੀਆਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਪਿੱਛੇ ਲੱਗ ਗਈਆਂ ਹਨ। ਹੁਣ ਤੱਕ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕਰਕੇ ਮਹਿਤਪੁਰ ਥਾਣੇ ਵਿਚ ਰੱਖਿਆ ਸੀ ਜਿਸ ਨੂੰ ਸੀਲ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: