ਜਗਰਾਓਂ ਵਿੱਚ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਇਹ ਸਮੱਗਲਰ ਲੁਧਿਆਣਾ ਦਿਹਾਤੀ ਖੇਤਰ ਦੇ ਪਿੰਡਾਂ ਵਿੱਚ ਹੈਰੋਇਨ ਸਪਲਾਈ ਕਰਨ ਲਈ ਪੈਦਲ ਆਇਆ ਸੀ। ਪੁਲਿਸ ਨੇ ਮੁਲਜ਼ਮ ਤਸਕਰ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕਰਕੇ ਥਾਣਾ ਦਾਖਾ ਵਿੱਚ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਵਾਸੀ ਭੂਰੇ ਗਿੱਲ, ਡਾਕਖਾਨਾ ਪਾਸਟਰ ਤਰਨਤਾਰਨ ਵਜੋਂ ਹੋਈ ਹੈ।
ਐਸ.ਆਈ ਜਗਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੇਨ ਚੌਂਕ ਮੰਡੀ ਮੁੱਲਾਪੁਰ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਮੁਲਜ਼ਮ ਕੁਲਦੀਪ ਸਿੰਘ ਪਿਛਲੇ ਕਾਫੀ ਸਮੇਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਹੈ। ਇਸ ਸਮੇਂ ਵੀ ਮੁਲਜ਼ਮ ਪੈਦਲ ਹੀ ਪਿੰਡ ਸਾਵਦੀ ਕਲਾਂ, ਮਾਜਰੀ ਅਤੇ ਖੰਜਰਵਾਲ ਤੋਂ ਹੁੰਦੇ ਹੋਏ ਪਿੰਡ ਬੜੈਚ ਵਾਲੇ ਪਾਸੇ ਹੈਰੋਇਨ ਵੇਚਣ ਲਈ ਆ ਰਿਹਾ ਹੈ।
ਇਹ ਵੀ ਪੜ੍ਹੋ : ਨਵਾਂਸ਼ਹਿਰ ਦੇ ਇੰਦਰਜੀਤ ਸਿੰਘ ਨੇ ਮਾਰੀਆਂ ਮੱਲ੍ਹਾਂ, 15 ਦਿਨਾਂ ‘ਚ ਦੋ ਵਿਸ਼ਵ ਰਿਕਾਰਡ ਕੀਤਾ ਆਪਣੇ ਨਾਂਅ
ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਹੈਰੋਇਨ ਬਰਾਮਦ ਹੋ ਸਕਦੀ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਪਿੰਡ ਬੜੈਚ ਤੋਂ ਪਿੰਡ ਖੰਜਰਵਾਲ ਨੂੰ ਜਾਣ ਵਾਲੀ ਸੜਕ ‘ਤੇ ਨਾਕਾਬੰਦੀ ਕਰ ਕੇ ਦੋਸ਼ੀ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਪੁਲੀਸ ਨੇ ਮੁਲਜ਼ਮ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕਰਕੇ ਕੇਸ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ : –