9 ਸਤੰਬਰ ਨੂੰ ਜਲੰਧਰ ਜ਼ਿਲ੍ਹੇ ਵਿਚ ਸਿੱਧ ਬਾਬਾ ਸੋਢਲ ਦੇ ਮੇਲੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਰਕਾਰੀ ਦਫਤਰ ਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।
ਇਹ ਛੁੱਟੀ ਪੰਜਾਬ ਸਰਕਾਰ ਅਧੀਨ ਆਉਂਦੇ ਸਰਕਾਰੀ ਦਫ਼ਤਰ ਵਿਚ ਹੋਵੇਗੀ ਜਦਕਿ ਕੇਂਦਰ ਸਰਕਾਰ ਅਧੀਨ ਆਉਂਦੇ ਸਾਰੇ ਦਫ਼ਤਰਾਂ ਵਿਚ ਕੰਮਕਾਜ ਆਮ ਵਾਂਗ ਹੋਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਇਹ ਵੀ ਐਲਾਨ ਕੀਤਾ ਹੈ ਕਿ ਸਿੱਧ ਬਾਬਾ ਸੋਢਲ ਮੇਲੇ ਮੌਕੇ ਕੰਪਲੈਕਸ ਦੇ ਆਸ-ਪਾਸ ਤੇ ਇਕ ਕਿਲੋਮੀਟਰ ਦੇ ਖੇਤਰ ਵਿਚ ਮੀਟ, ਸ਼ਰਾਬ ਤੇ ਆਂਡਿਆਂ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਜਲੰਧਰ ਦਾ ਬਾਬਾ ਸੋਢਲ ਦਾ ਮੇਲਾ ਬਹੁਤ ਹੀ ਮਸ਼ਹੂਰ ਹੈ। ਵੱਖ-ਵੱਖ ਜ਼ਿਲ੍ਹਿਆਂ ਤੋਂ ਬਹੁਤ ਵੱਡੀ ਗਿਣਤੀ ਵਿਚ ਸ਼ਰਧਾਲੂ ਇਸ ਦਿਨ ਮੱਥਾ ਟੇਕਣ ਆਉਂਦੇ ਹਨ ਤੇ ਬਾਬਾ ਸੋਢਲ ਤੋਂ ਆਸ਼ੀਰਵਾਦ ਲੈਂਦੇ ਹਨ। ਮੇਲੇ ਦੀਆਂ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਬਾਜ਼ਾਰ ਸੱਜਣੇ ਸ਼ੁਰੂ ਹੋ ਚੁੱਕੇ ਹਨ ਤੇ ਭਗਤ ਲੋਕਾਂ ਦਾ ਵੀ ਮੰਦਰ ਵਿਚ ਆਉਣਾ-ਜਾਣਾ ਸ਼ੁਰੂ ਹੋ ਚੁੱਕਾ ਹੈ।
ਵੀਡੀਓ ਲਈ ਕਲਿੱਕ ਕਰੋ -: