ਪੰਜਾਬ ਵਿੱਚ ਸਵੱਛ ਅਤੇ ਕੁਦਰਤੀ ਊਰਜਾ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਸੂਬੇ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੋਲਰ ਪੈਨਲਾਂ ਨਾਲ ਲੈਸ ਕਰੇਗੀ। ਪੰਜਾਬ ਦੇ ਨਵੀਨ ਅਤੇ ਨਵੀਨੀਕਰਨ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਲਿਖਿਆ ਹੈ।
ਇਸ ਪੱਤਰ ਵਿੱਚ, ਰੀਨਿਊਏਬਲ ਐਨਰਜੀ ਸਰਵਿਸਿਜ਼ ਕੰਪਨੀ (ਰੇਸਕੋ) ਮੋਡ ਦੇ ਤਹਿਤ ਦਫਤਰ ਦੀਆਂ ਇਮਾਰਤਾਂ ਦੀਆਂ ਛੱਤਾਂ ‘ਤੇ ਸੋਲਰ ਫੋਟੋਵੋਲਟੇਇਕ (ਪੀਵੀ) ਪੈਨਲ ਲਗਾਉਣ ਲਈ ਉਨ੍ਹਾਂ ਦੀ ਸਹਿਮਤੀ ਮੰਗੀ ਗਈ ਹੈ। ਮੰਤਰੀ ਵੱਲੋਂ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨਾਲ ਤਾਲਮੇਲ ਕਰਨ ਲਈ ਨੋਡਲ ਅਫ਼ਸਰ ਵਜੋਂ ਨਿਯੁਕਤ ਕਰਨ ਤਾਂ ਜੋ ਸਬੰਧਤ ਵਿਭਾਗਾਂ ਦੀਆਂ ਇਮਾਰਤਾਂ ਨੂੰ ਸੌਰ ਊਰਜਾ ਨਾਲ ਲੈਸ ਲੈਸ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਸਕੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੇਡਾ ਨੇ ਪਹਿਲਾਂ ਹੀ ਵੱਖ-ਵੱਖ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ 88 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਸੋਲਰ ਪੀਵੀ ਸਿਸਟਮ ਲਗਾਏ ਹਨ। ਇਹ ਕਦਮ ਸਿੱਧੇ ਅਤੇ ਅਸਿੱਧੇ ਤੌਰ ‘ਤੇ ਬਹੁਤ ਸਾਰੇ ਲੋਕਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਵਿੱਚ ਮਦਦਗਾਰ ਹੋਵੇਗਾ।
ਇਹ ਓਵਰ ਲੋਡ ਪਾਵਰ ਡਿਸਟ੍ਰੀਬਿਊਸ਼ਨ ਨੈਟਵਰਕ ਨੂੰ ਰਾਹਤ ਪ੍ਰਦਾਨ ਕਰਕੇ ਬਿਜਲੀ ਘਾਟੇ ਨੂੰ ਪੂਰਾ ਕਰਨ ਵਿੱਚ ਵੀ ਮਦਦ ਕਰੇਗਾ। ਇਸ ਦੇ ਨਾਲ ਹੀ ਸਰਕਾਰ ‘ਤੇ ਬਿਜਲੀ ਦੇ ਖਰਚੇ ਦਾ ਬੋਝ ਵੀ ਘਟੇਗਾ। ਇਸ ਤਰ੍ਹਾਂ ਇਹ ਊਰਜਾ ਪ੍ਰਦਾਨ ਕਰਨ ਦਾ ਵਧੇਰੇ ਕੁਸ਼ਲ ਸਾਧਨ ਹੈ।
ਇਹ ਵੀ ਪੜ੍ਹੋ : ਔਰਤਾਂ ਕੁਝ ਨਾ ਪਹਿਨਣ ਤਾਂ ਵੀ ਚੰਗੀਆਂ ਲੱਗਦੀਆਂ ਹਨ…! ਭਰੀ ਸਭਾ ‘ਚ ਬਾਬਾ ਰਾਮਦੇਵ ਦੀ ਫਿਸਲੀ ਜ਼ੁਬਾਨ
ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰਾਜੈਕਟ ਕੁਦਰਤੀ ਊਰਜਾ ਦੀ ਵਰਤੋਂ ਕਰਦੇ ਹੋਏ ਬਿਜਲੀ ਉਤਪਾਦਨ ਦੇ ਰਵਾਇਤੀ ਤਰੀਕਿਆਂ ਦੇ ਬਦਲ ਵਜੋਂ ਸਾਫ਼-ਸੁਥਰੀ ਊਰਜਾ ਅਪਣਾ ਕੇ ਵਾਤਾਵਰਨ ਦੀ ਸੁਰੱਖਿਆ ਵਿੱਚ ਮਦਦ ਕਰੇਗਾ, ਜਿਸ ਨਾਲ ਸੂਬੇ ਦੇ ਬਿਜਲੀ ਖੇਤਰ ਨੂੰ ਡੀਕਾਰਬੋਨਾਈਜ਼ ਕਰਨ ਵਿੱਚ ਮਦਦ ਮਿਲੇਗੀ।
ਵੀਡੀਓ ਲਈ ਕਲਿੱਕ ਕਰੋ -: