ਹੁਸ਼ਿਆਰਪੁਰ ਤੋਂ ਸਾਂਸਦ ਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਸੰਸਦ ਵਿਚ ਪੰਜਾਬ ਵਿਚ ਵਧ ਰਹੇ ਨਸ਼ਿਆਂ ਦਾ ਮੁੱਦਾ ਚੁੱਕਿਆ ਤੇ ਕਿਹਾ ਕਿ ਇਸ ਗੰਭੀਰ ਸਮੱਸਿਆ ਨਾਲ ਨਿਪਟਣ ਲਈ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਇਕਜੁੱਟ ਹੋਣਾ ਪਵੇਗਾ।
ਇਸ ਦੌਰਾਨ ਉਨ੍ਹਾਂ ਨੇ ਅੰਮ੍ਰਿਤਸਰ, ਪਟਿਆਲਾ ਤੇ ਖੰਨਾ ਵਰਗੇ ਸ਼ਹਿਰਾਂ ਦੀਆਂ ਉਦਾਹਰਣਾਂ ਪੇਸ਼ ਕੀਤੀਆਂ ਜਿਨ੍ਹਾਂ ਵਿਚ ਬਾਕਾਇਦਾ ਉਨ੍ਹਾਂ ਨੇ ਨਾ ਸਿਰਫ ਅੰਕੜੇ ਪੇਸ਼ ਕੀਤੇ ਸਗੋਂ ਪਿੰਡ ਦੇ ਨਾਂ ਤੇ ਉਨ੍ਹਾਂ ਵਿਚ ਨਸ਼ਾ ਵੇਚਣ ਤੇ ਕਰਨ ਵਾਲਿਆਂ ਦੀ ਗਿਣਤੀ ਵੀ ਦੱਸੀ।
ਇਹ ਵੀ ਪੜ੍ਹੋ : ਫੰਡ ‘ਚ ਗੜਬੜੀ ਦੇ ਦੋਸ਼ ‘ਚ ਮਹਿਲਾ ਸਰਪੰਚ ਗ੍ਰਿਫਤਾਰ, ਮਨਰੇਗਾ ਦੇ ਦੋ ਅਧਿਕਾਰੀਆਂ ਸਣੇ ਨਿੱਜੀ ਵਿਅਕਤੀ ‘ਤੇ FIR
ਸੰਸਦ ਵਿਚ ਬੋਲਦਿਆਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਸਰਹੱਦੀ ਖੇਤਰ ਹੈ ਜਿਸ ਕਾਰਨ ਇਥੇ ਗੁਆਂਢੀ ਮੁਲਕਾਂ ਤੋਂ ਨਸ਼ੇ ਤੇ ਹਥਿਆਰਾਂ ਦੀ ਤਸਕਰੀ ਹੁੰਦੀ ਹੈ। ਇਸ ਨੂੰ ਰੋਕਣ ਦੀ ਬਜਾਏ ਸਿਆਸੀ ਪਾਰਟੀਆਂ ਇਨ੍ਹਾਂ ਮਾਮਲਿਆਂ ਵਿਚ ਸ਼ਾਮਲ ਆਪਣੇ ਨੇਤਾਵਾਂ ਦੇ ਪੱਖ ਵਿਚ ਖੜ੍ਹੇ ਹੁੰਦੇ ਹਨ ਜਦੋਂ ਕਿ ਸਾਰਿਆਂ ਨੂੰ ਅਜਿਹਾ ਕਰਨ ਦੀ ਬਜਾਏ ਇਸ ਤੋਂ ਬਚਣ ਲਈ ਇਕਜੁੱਟ ਹੋਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -: