ਕਪੂਰਥਲਾ ਜ਼ਿਲੇ ਦੀ ਤਹਿਸੀਲ ਸੁਲਤਾਨਪੁਰ ਲੋਧੀ ‘ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇਕ ਕਲਜੁਗੀ ਪੁੱਤ ਨੇ ਆਪਣੀ ਬਜ਼ੁਰਗ ਮਾਂ ਨੂੰ ਪੈਸਿਆਂ ਲਈ ਕਤਲ ਕਰ ਦਿੱਤਾ। ਇੱਕ ਹਫਤੇ ਬਾਅਦ ਉਸ ਵੇਲੇ ਔਰਤ ਦੇ ਕਤਲ ਦਾ ਭੇਤ ਖੁੱਲ੍ਹਿਆ ਜਦੋਂ ਉਥੇ ਰਹਿਣ ਵਾਲੇ ਕਿਰਾਏਦਾਰ ਔਰਤ ਨੂੰ ਬਦਬੂ ਆਈ ਅਤੇ ਉਸ ਨੇ ਜਾ ਕੇ ਵੇਖਿਆ।
ਮਿਲੀ ਜਾਣਕਾਰੀ ਮੁਤਾਬਕ ਘਰ ‘ਚੋਂ 80 ਸਾਲਾ ਵਿਧਵਾ ਬਜ਼ੁਰਗ ਔਰਤ ਦੀ ਲਾਸ਼ ਮਿਲੀ ਹੈ। ਮਾਮਲੇ ‘ਚ ਔਰਤ ਦੇ ਵੱਡੇ ਪੁੱਤਰ ਨੇ ਆਪਣੇ ਛੋਟੇ ਭਰਾ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਤਲ ਦਾ ਸ਼ੱਕ ਜ਼ਾਹਰ ਕੀਤਾ, ਜਿਸ ਤੋਂ ਬਾਅਦ ਪੁਲਿਸ ਨੇ ਛੋਟੇ ਪੁੱਤਰ ਨੂੰ ਘੇਰ ਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਗੁਨਾਹ ਕਬੂਲ ਕਰ ਲਿਆ।

ਸੂਚਨਾ ਮਿਲਦੇ ਹੀ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੁਰਦਾਘਰ ‘ਚ ਰਖਵਾਇਆ ਅਤੇ ਦੋਸ਼ੀ ਮੁੰਡੇ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ।
ਮਿਲੀ ਜਾਣਕਾਰੀ ਮੁਤਾਬਕ ਕਪੂਰਥਲਾ ਦੀ ਸੁਲਤਾਨਪੁਰ ਲੋਧੀ ਤਹਿਸੀਲ ਦੇ ਮੁਹੱਲਾ ਜਵਾਲਾ ਸਿੰਘ ਨਗਰ ‘ਚ ਬਜ਼ੁਰਗ ਵਿਧਵਾ ਕੁਲਵਿੰਦਰ ਕੌਰ ਆਪਣੇ ਲੜਕੇ ਦਲਬੀਰ ਸਿੰਘ ਨਾਲ ਰਹਿੰਦੀ ਸੀ। ਉਸ ਦਾ ਲੜਕਾ ਦਲਬੀਰ ਸਿੰਘ ਕਰੀਬ 3 ਸਾਲ ਪਹਿਲਾਂ ਇੰਗਲੈਂਡ ਤੋਂ ਡਿਪੋਰਟ ਹੋਕੇ ਆਇਆ ਸੀ। ਵੀਰਵਾਰ ਸਵੇਰੇ ਉਸੇ ਘਰ ‘ਚ ਰਹਿਣ ਵਾਲੀ ਕਿਰਾਏਦਾਰ ਸੋਨੀਆ ਨੂੰ ਬਦਬੂ ਆਈ। ਇਸ ’ਤੇ ਉਸ ਨੇ ਉਪਰ ਜਾ ਕੇ ਕਮਰੇ ’ਚ ਜਾ ਕੇ ਦੇਖਿਆ ਤਾਂ ਬਜ਼ੁਰਗ ਔਰਤ ਕੁਲਵਿੰਦਰ ਕੌਰ ਦੀ ਲਾਸ਼ ਪਈ ਸੀ, ਜਿਸ ਕਾਰਨ ਕਾਫੀ ਬਦਬੂ ਆ ਰਹੀ ਸੀ। ਸੋਨੀਆ ਨੇ ਤੁਰੰਤ ਸਬੰਧਤ ਥਾਣੇ ਨੂੰ ਸੂਚਿਤ ਕੀਤਾ।
ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁੱਛਗਿੱਛ ਦੌਰਾਨ ਔਰਤ ਦੇ ਵੱਡੇ ਪੁੱਤਰ ਦਵਿੰਦਰ ਸਿੰਘ ਵਾਸੀ ਪਿੰਡ ਭੂਤਾਂ ਨੇ ਆਪਣੇ ਛੋਟੇ ਭਰਾ ਦਲਬੀਰ ਸਿੰਘ ‘ਤੇ ਸ਼ੱਕ ਜ਼ਾਹਿਰ ਕੀਤਾ। ਐੱਸ.ਪੀ. ਜਗਜੀਤ ਸਿੰਘ ਨੇ ਦੱਸਿਆ ਕਿ ਜਦੋਂ ਔਰਤ ਦੇ ਲੜਕੇ ਦਲਬੀਰ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਗੁਨਾਹ ਕਬੂਲ ਕਰ ਲਿਆ।
ਉਸ ਨੇ ਦੱਸਿਆ ਕਿ ਉਹ ਇੱਕ ਹਫ਼ਤਾ ਪਹਿਲਾਂ ਆਪਣੀ ਮਾਂ ਤੋਂ ਪੈਸੇ ਮੰਗ ਰਿਹਾ ਸੀ ਪਰ ਜਦੋਂ ਮਾਂ ਨੇ ਪੈਸੇ ਨਹੀਂ ਦਿੱਤੇ ਤਾਂ ਉਸ ਨੇ ਉਸ ਦੇ ਸਿਰ ਵਿੱਚ ਡੰਡੇ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਉਸ ਨੇ ਇਸ ਘਟਨਾ ਬਾਰੇ ਕਿਸੇ ਨੂੰ ਪਤਾ ਨਹੀਂ ਲੱਗਣ ਦਿੱਤਾ, ਕਿਉਂਕਿ ਮਕਾਨ ਵਿੱਚ ਰਹਿਣ ਵਾਲਾ ਕਿਰਾਏਦਾਰ ਪਰਿਵਾਰ ਕਈ ਦਿਨਾਂ ਤੋਂ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਗਿਆ ਹੋਇਆ ਸੀ। ਘਰ ਵਿੱਚ ਕੋਈ ਨਹੀਂ ਸੀ। ਮੁਲਜ਼ਮ ਦਲਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
