ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਲੰਧਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਦੇ ਰੁੱਚਕ ਕਾਕੂ ਆਹਲੂਵਾਲੀਆ ਸਣੇ ਹੋਰ ਪਾਰਟੀਆਂ ਨਾਲ ਸਬੰਧਤ ਕਈ ਲੋਕ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਕਾਕੂ ਆਹਲੂਵਾਲੀਆ ਦੇ ਨਾਲ ਭਾਜਪਾ ਦੇ ਕੌਂਸਲਰ ਚੱਠਾ ਜੋ ਜੇ.ਸੀ. ਰਿਜ਼ੋਰਟ ਦੇ ਮਾਲਕ ਅਤੇ ਬਿੱਲਾ ਜੋ ਕਿ ਕਾਂਗਰਸੀ ਆਗੂ ਹਨ, ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਕਾਕੂ ਆਹਲੂਵਾਲੀਆ ਨੂੰ ਪੰਜਾਬ ਸਕੱਤਰ ਰਾਜਵਿੰਦਰ ਕੌਰ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਕਫ਼ ਬੋਰਡ ਦੇ ਸਾਬਕਾ ਮੈਂਬਰ ਮੁਹੰਮਦ ਕਲੀਮ ਆਜ਼ਾਦ ਨੂੰ ਵੀ ਇਸ ਦੌਰਾਨ ਆਮ ਆਦਮੀ ਪਾਰਟੀ ‘ਚ ਸ਼ਾਮਲ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸੁਨਾਮ ਰੇਹੜੀ ਮਾਰਕੀਟ ‘ਚ ਚੱਲ ਰਹੇ ਕੰਮ ਨੂੰ ਵੇਖਣ ਪਹੁੰਚੇ ਮੰਤਰੀ ਅਮਨ ਅਰੋੜਾ, ਠੇਕੇਦਾਰ ਦੀ ਲਾਈ ਕਲਾਸ
ਦੱਸ ਦੇਈਏ ਕਿ ਸਰਕਾਰ ਦੇ ਕੰਮਾਂ ਨੂੰ ਵੇਖਦੇ ਹੋਏ ਵੱਡੀ ਗਿਣਤੀ ਵਿੱਚ ਲੋਕ ਰਿਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਬੀਤੇ ਦਿਨ ਜ਼ਿਲ੍ਹਾ ਤਰਨਤਾਰਨ ਦੇ ਹਲਕਾ ਪੱਟੀ ਦੇ 24 ਸਰਪੰਚ, ਜਿਨ੍ਹਾਂ ਵਿੱਚ 12 ਮੌਜੂਦਾ ਸਰਪੰਚਾਂ ਤੇ 12 ਸਾਬਕਾ ਸਰਪੰਚਾਂ ਸਣੇ 50 ਪੰਚਾਇਤ ਮੈਂਬਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਵੀਡੀਓ ਲਈ ਕਲਿੱਕ ਕਰੋ -: