ਬਟਾਲਾ ਵਿਚ ਕਾਂਗਰਸ ਦੇ ਸਾਬਕਾ ਸਾਂਸਦ ਦੇ ਬੇਟੇ ਨੇ ਇਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਵਾਰਦਾਤ ਨੂੰ ਅੰਜਾਮ ਦੇਣ ਦੇ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਜ਼ਖਮੀ ਨੂੰ ਬਟਾਲਾ ਦੇ ਹਸਪਤਾਲ ਵਿਚ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ ਜਿਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਡੀਐੱਸਪੀ ਲਲਿਤ ਕੁਮਾਰ ਸਣੇ ਹੋਰ ਪੁਲਿਸ ਮੁਲਾਜ਼ਮਾਂ ਨੇ ਘਟਨਾ ਵਾਲੀ ਥਾਂ ਦੀ ਗੰਭੀਰਤਾ ਨਾਲ ਜਾਂਚ ਕਰਦੇ ਹੋਏ ਚਸ਼ਮਦੀਦ ਨਾਲ ਗੱਲਬਾਤ ਕੀਤੀ।
ਬਟਾਲਾ ਦੇ ਮੁਰਗੀ ਮੁਹੱਲੇ ਵਿਚ 11 ਮਾਰਚ ਦੀ ਦੇਰ ਸ਼ਾਮ ਸਾਬਕਾ ਸਾਂਸਦ ਦੇ ਪੁੱਤਰ ਸੁਰਿੰਦਰ ਤੇ ਤੀਰਥ ਰਾਮ ਨਾਂ ਦੇ ਨੌਜਵਾਨ ਵਿਚ ਪਹਿਲਾਂ ਮਾਮੂਲੀ ਬਹਿਸ ਹੋਈ। ਇਸ ਵਿਚ ਗੁੱਸੇ ਵਿਚ ਆਏ ਸੁਰਿੰਦਰ ਨੇ ਆਪਣੀ ਰਿਵਾਲਵਰ ਨੇ ਤੀਰਥ ਰਾਮ ‘ਤੇ ਗੋਲੀਆਂ ਚਲਾ ਦਿੱਤੀਆਂ। ਜ਼ਖਮੀ ਤੀਰਥ ਰਾਮ ਨੂੰ ਸਿਵਲ ਹਸਪਤਾਲ ਬਟਾਲਾ ਲਿਜਾਇਆ ਗਿਆ ਜਿਥੇ ਹਾਲਤ ਗੰਭੀਰ ਹੋਣ ‘ਤੇ ਉਸ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ। ਫਿਲਹਾਲ ਹਾਲਤ ਗੰਭੀਰ ਬਣੀ ਹੋਈ ਹੈ।
ਇਹ ਵੀ ਪੜ੍ਹੋ : MLA ਖਹਿਰਾ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ, ਸੋਸ਼ਲ ਮੀਡੀਆ ‘ਤੇ ਗੋਲੀ ਮਾਰਨ ਦੀ ਦਿੱਤੀ ਸੀ ਧਮਕੀ
ਵਾਰਦਾਤ ਦੀ ਸੂਚਨਾ ਮਿਲਣ ‘ਤੇ ਡੀਐੱਸਪੀ ਲਲਿਤ ਕੁਮਾਰ ਸਣੇ ਹੋਰ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਪ੍ਰਗਟ ਸਿੰਘ ਨਾਂ ਦੇ ਚਸ਼ਮਦੀਦ ਤੋਂ ਪੁੱਛਗਿਛ ਕੀਤੀ। ਪ੍ਰਗਟ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਤੀਰਥ ਰਾਮ ਤੇ ਕਾਂਗਰਸ ਦੇ ਸਾਬਕਾ ਸਾਂਸਦ ਦੇ ਪੁੱਤਰ ਸੁਰਿੰਦਰ ਲਾਡਾ ਵਿਚ ਮਾਮੂਲੀ ਬਹਿਸ ਹੋਈ। ਫਿਰ ਸੁਰਿੰਦਰ ਨੇ ਰਿਵਾਲਵਰ ਨਾਲ ਤੀਰਥ ਰਾਮ ‘ਤੇ ਗੋਲੀਆਂ ਚਲਾਈਆਂ ਜੋ ਉਸ ਦੇ ਸਿਰ ਕੋਲ ਜਾ ਲੱਗੀ। ਇਸ ਦੇ ਬਾਅਦ ਸੁਰਿੰਦਰ ਮੌਕੇ ਤੋਂ ਫਰਾਰ ਹੋ ਗਿਆ। ਡੀਐੱਸਪੀ ਲਲਿਤ ਕੁਮਾਰ ਨੇ ਮੁਲਜ਼ਮ ਖਿਲਾਫ ਕਾਨੂੰਨੀ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ ਹੈ।
ਵੀਡੀਓ ਲਈ ਕਲਿੱਕ ਕਰੋ -: