ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਰਿਪੋਰਟ ਫਿਰ ਤੋਂ ਕੋਰੋਨਾ ਪਾਜ਼ੀਟਿਵ ਆਈ ਹੈ। ਇਕ ਵਾਰ ਫਿਰ ਤੋਂ ਤੈਅ ਸਮੇਂ ਦੇ ਬਾਅਦ ਉਨ੍ਹਾਂ ਦਾ ਕੋਵਿਡ ਟੈਸਟ ਕਰਾਇਆ ਜਾਵੇਗਾ ਪਰ ਉਦੋਂ ਤੱਕ ਲਈ ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ।
ਕੋਵਿਡ ਰਿਪੋਰਟ ਫਿਰ ਤੋਂ ਪਾਜ਼ੀਟਿਵ ਆਉਣ ‘ਤੇ ਡਾਕਟਰਾਂ ਨੇ ਸੋਨੀਆ ਗਾਂਧੀ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਸੋਨੀਆ ਗਾਂਧੀ ਨੇ ਨੈਸ਼ਨਲ ਹੇਰਾਲਡ ਮਾਮਲੇ ਵਿਚ ਪੁੱਛਗਿਛ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ 3 ਹਫਤੇ ਦਾ ਸਮਾਂ ਮੰਗਿਆ ਹੈ। ਹਾਲਾਂਕਿ ਈਡੀ ਵੱਲੋਂ ਹੁਣ ਤੱਕ ਕੋਈ ਜਵਾਬ ਨਹੀਂ ਦਿੱਤਾ ਗਿਆ ਹੈ। ਈਡੀ ਨੇ ਸੋਨੀਆ ਗਾਂਧੀ ਨੂੰ 8 ਜੂਨ ਨੂੰ ਪੇਸ਼ ਹੋਣ ਲਈ ਨੋਟਿਸ ਭੇਜਿਆ ਸੀ ਜਿਸ ‘ਤੇ ਕਾਂਗਰਸ ਨੇ ਕਿਹਾ ਸੀ ਕਿ ਸੋਨੀਆ ਗਾਂਧੀ ਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਈਡੀ ਸਾਹਮਣੇ ਪੇਸ਼ ਹੋਣਗੇ ਕਿਉਂਕਿ ਉਨ੍ਹਾਂ ਕੋਲ ਲੁਕਾਉਣ ਲਈ ਕੁਝ ਵੀ ਨਹੀਂ ਹੈ।
ਕਥਿਤ ਮਨੀ ਲਾਂਡਰਿੰਗ ਦੇ ਇਸੇ ਮਾਮਲੇ ਵਿਚ ਈਡੀ ਵੱਲੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ 13 ਜੂਨ ਨੂੰ ਪੁੱਛਗਿਛ ਲਈ ਬੁਲਾਇਆ ਗਿਆ ਹੈ। ਈਡੀ ਨੇ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੂੰ 2 ਜੂਨ ਨੂੰ ਪੇਸ਼ ਹੋਣ ਨੂੰ ਕਿਹਾ ਸੀ ਪਰ ਉਨ੍ਹਾਂ ਨੇ ਪੇਸ਼ ਹੋਣ ਲਈ ਕਿਸੇ ਦੂਜੀ ਤਰੀਖ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਸੀ ਕਿ ਉਹ ਦੇਸ਼ ਤੋਂ ਬਾਹਰ ਹੈ। ਰਾਹੁਲ ਗਾਂਧੀ ਪਿਛਲੇ ਹਫਤੇ ਹੀ ਭਾਰਤ ਪਰਤੇ ਹਨ।
ਵੀਡੀਓ ਲਈ ਕਲਿੱਕ ਕਰੋ -: