ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਲੋਕਾਂ ਲਈ ਰਾਹਤ ਸਮੱਗਰੀ ਲੈ ਕੇ ਪੁੱਜੇ ਅਤੇ ਖੁਦ ਵੰਡੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡਾ ਧਰਮ ਹੈ ਅਤੇ ਇਸ ਔਖੀ ਘੜੀ ਵਿੱਚ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਕਰਨ ਵਾਲੀਆਂ ਸਾਰੀਆਂ ਸੰਸਥਾਵਾਂ ਵਧਾਈ ਦੀਆਂ ਹੱਕਦਾਰ ਹਨ, ਜੋ ਇਸ ਔਖੀ ਘੜੀ ਵਿੱਚ ਉਨ੍ਹਾਂ ਦੀ ਹਰ ਸੰਭਵ ਮਦਦ ਕਰ ਰਹੀਆਂ ਹਨ ਤਾਂ ਜੋ ਉਨ੍ਹਾਂ ਦਾ ਜੀਵਨ ਲੀਹ ‘ਤੇ ਆ ਸਕੇ।
ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਨਵੀਂ ਦਿੱਲੀ, ਭਾਈ ਕਨ੍ਹਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਅਤੇ ਮਿਸਲ ਸਤਲੁਜ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਰਹੱਦੀ ਪਿੰਡ ਟੇਂਡੀਆਂਵਾਲਾ ਵਿਖੇ ਲੋਕਾਂ ਅਤੇ ਪਸ਼ੂਆਂ ਲਈ ਚਾਰਾ ਅਤੇ ਹੋਰ ਜ਼ਰੂਰੀ ਵਸਤਾਂ ਵੰਡੀਆਂ। ਸਪੀਕਰ ਨੇ ਕਿਹਾ ਕਿ ਨਿਸ਼ਕਾਮ ਸਿੱਖ ਵੈੱਲਫੇਅਰ ਕੌਂਸਲ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ 20 ਤੋਂ 25 ਲੱਖ ਰੁਪਏ ਦੀਆਂ ਸੇਵਾਵਾਂ ਦਿੱਤੀਆਂ ਜਾਣਗੀਆਂ। ਜਿਸ ਤਹਿਤ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਦਵਾਈਆਂ, ਤਰਪਾਲ, ਚਾਰਾ, ਰਾਸ਼ਨ ਜਾਂ ਹੋਰ ਜ਼ਰੂਰੀ ਵਸਤਾਂ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਫਿਰੋਜ਼ਪੁਰ ਜੇਲ੍ਹ ਦੇ ਬਾਹਰ ਰਹੇਗਾ ਨੋ ਡਰੋਨ ਜ਼ੋਨ: ਸੁਰੱਖਿਆ ਦੇ ਮੱਦੇਨਜ਼ਰ DC ਨੇ ਕੀਤਾ ਐਲਾਨ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਹੜ੍ਹਾਂ ਅਤੇ ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ ਅਤੇ ਮੌਕੇ ‘ਤੇ ਹੀ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਹੜ੍ਹਾਂ ਕਾਰਨ ਨੁਕਸਾਨ ਹੋਇਆ ਹੈ।
ਇਸ ਦੌਰਾਨ ਜ਼ਿਲ੍ਹੇ ਦੇ ਡੀਸੀ ਰਾਜੇਸ਼ ਧੀਮਾਨ ਨੇ ਸਪੀਕਰ ਨੂੰ ਜ਼ਿਲ੍ਹੇ ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਮਦਦ ਅਤੇ ਪ੍ਰਬੰਧਾਂ ਬਾਰੇ ਵੀ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਮਦਦ ਲਈ ਹਰ ਸਮੇਂ ਹਾਜ਼ਰ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਅਤੇ ਪਸ਼ੂਆਂ ਲਈ ਪੀਣ ਵਾਲਾ ਪਾਣੀ, ਦਵਾਈਆਂ, ਰਾਸ਼ਨ ਅਤੇ ਚਾਰਾ ਲਗਾਤਾਰ ਉਪਲਬਧ ਕਰਵਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: