ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਫਰੀਦਕੋਟ ਪਹੁੰਚੇ। ਉਨ੍ਹਾਂ ਨਸ਼ਿਆਂ ਨੂੰ ਲੈ ਕੇ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਕਿਹਾ ਕਿ ਨਸ਼ੇ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹੋ ਚੁੱਕੀਆਂ ਹਨ, ਇਕੱਲੇ ਅਧਿਕਾਰੀ ਇਸ ਦੀਆਂ ਜੜ੍ਹਾਂ ਨੂੰ ਨਹੀਂ ਪੁੱਟ ਸਕਦੇ। ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਲੋਕਾਂ ਨੂੰ ਵੀ ਅੱਗੇ ਆਉਣਾ ਪਵੇਗਾ। ਲੋਕਾਂ ਨੂੰ ਤਸਕਰਾਂ ਬਾਰੇ ਪੁਲਿਸ ਨੂੰ ਸੂਚਿਤ ਕਰਨਾ ਚਾਹੀਦਾ ਹੈ ‘ਤਾਂ ਜੋ ਪੁਲਿਸ ਦੋਸ਼ੀ ਨੂੰ ਗ੍ਰਿਫਤਾਰ ਕਰ ਸਕੇ।
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਸ਼ਨੀਵਾਰ ਸਵੇਰੇ ਆਪਣੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ, ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ, ਐਸਐਸਪੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਵੀ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਜਾਗਰੂਕ ਕੀਤਾ।
ਇਹ ਵੀ ਪੜ੍ਹੋ : ਬਟਾਲਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕੀਤਾ ਕਾਬੂ, ਸੋਨੇ-ਚਾਂਦੀ ਦੇ ਗਹਿਣੇ ਬਰਾਮਦ
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ- ਅਸੀਂ ਪੰਜਾਬ ਦੀ ਜਵਾਨੀ ਨੂੰ ਗੱਦਾਰਾਂ ਤੋਂ ਬਚਾਉਣਾ ਹੈ, ਇਹ ਸਾਡਾ ਕੰਮ ਹੈ। ਨੌਜਵਾਨਾਂ ਨੂੰ ਆਪਣੇ ਪੁਰਖਿਆਂ ਤੋਂ ਸਿੱਖ ਲੈ ਕੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਅਪੀਲ ਕਰਨਾ ਹੈ। ਇਸ ਨੂੰ ਲੈ ਕੇ ਸ਼ਨੀਵਾਰ ਨੂੰ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਇੱਕ ਦਰਜਨ ਤੋਂ ਵੱਧ ਨਸ਼ਾ ਗ੍ਰਸਤ ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: