ਪੰਜਾਬ ਮੰਤਰੀ ਮੰਡਲ ਨੇ ਬੇਮੌਸਮੀ ਬਾਰਿਸ਼ ਕਾਰਨ ਫਸਲ ਨੂੰ ਹੋਏ ਨੁਕਸਾਨ ਦੇ ਮੱਦੇਨਜ਼ਰ ਕੇਂਦਰ ਨੂੰ ਕਣਕ ਦੀ ਖਰੀਦ ਨਿਯਮਾਂ ਵਿੱਚ ਢਿੱਲ ਦੇਣ ਦੀ ਅਪੀਲ ਕੀਤੀ ਹੈ। ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।
ਮੰਤਰੀ ਮੰਡਲ ਨੇ ਕੇਂਦਰ ਸਰਕਾਰ ਨੂੰ ਬਿਨਾਂ ਕਿਸੇ ਕੀਮਤ ਵਿੱਚ ਕਟੌਤੀ ਦੇ ਨਿਯਮਾਂ ਵਿੱਚ ਢੁਕਵੀਂ ਢਿੱਲ ਦੇਣ ਦੀ ਬੇਨਤੀ ਕੀਤੀ ਹੈ। ਦੱਸਿਆ ਗਿਆ ਹੈ ਕਿ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ।
ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਕਣਕ ਦੀ ਫ਼ਸਲ ਪੱਕਣ ਸਮੇਂ ਇਸ ਤਰ੍ਹਾਂ ਦੇ ਮੀਂਹ ਨਾਲ ਖੜ੍ਹੀ ਫ਼ਸਲ ਦਾ ਕਾਫੀ ਨੁਕਸਾਨ ਹੁੰਦਾ ਹੈ ਅਤੇ ਪਾਣੀ ਭਰ ਜਾਣ ਕਾਰਨ ਕਣਕ ਦੇ ਦਾਣਿਆਂ ਦੀ ਗੁਣਵੱਤਾ ਵੀ ਪ੍ਰਭਾਵਿਤ ਹੁੰਦੀ ਹੈ। ਇਸ ਕਾਰਨ ਚਮਕ ਖਤਮ ਹੋ ਜਾਂਦੀ ਹੈ ਅਤੇ ਦਾਣੇ ਕਾਲੇ ਪੈ ਜਾਂਦੇ ਹਨ। ਇਸ ਲਈ ਮੰਤਰੀ ਮੰਡਲ ਨੇ ਤਾਕੀਦ ਕੀਤੀ ਕਿ ਖਰਾਬ ਹੋਈ, ਥੋੜੀ ਨੁਕਸਾਨੀ, ਸੁੰਗੜ ਗਈ ਅਤੇ ਟੁੱਟੀ ਹੋਈ ਕਣਕ, ਚਮਕ ਅਤੇ ਨਮੀ ਦੇ ਸਬੰਧ ਵਿੱਚ ਕਣਕ ਲਈ ਨਿਰਧਾਰਤ ਮਾਪਦੰਡਾਂ ਵਿੱਚ ਢਿੱਲ ਦਿੱਤੀ ਜਾਣੀ ਚਾਹੀਦੀ ਹੈ। ਮੰਤਰੀ ਮੰਡਲ ਨੇ ਕੇਂਦਰ ਸਰਕਾਰ ਨੂੰ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਵਿੱਚ ਸੋਧ ਕਰਨ ਦੀ ਵੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਹੁਣ ਪੰਜਾਬ ‘ਚ ਗਰਮੀ ਵਿਖਾਏਗੀ ਆਪਣਾ ਰੰਗ! 39 ਡਿਗਰੀ ਤੱਕ ਜਾਏਗਾ ਇਸ ਹਫ਼ਤੇ ਪਾਰਾ
ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਫਸਲਾਂ ਦੇ ਨੁਕਸਾਨ ਨੂੰ ਲੈ ਕੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖਿਆ ਸੀ। ਪੱਤਰ ਰਾਹੀਂ ਉਨ੍ਹਾਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਸੀ। ਚੱਢਾ ਨੇ ਆਪਣੇ ਪੱਤਰ ਰਾਹੀਂ ਕਿਹਾ ਸੀ ਕਿ ਪੰਜਾਬ ਵਿੱਚ ਪਏ ਮੀਂਹ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਪੰਜਾਬ ਵਿੱਚ ਕਰੀਬ 14 ਲੱਖ ਹੈਕਟੇਅਰ ਫਸਲ ਤਬਾਹ ਹੋ ਚੁੱਕੀ ਹੈ। ਅਜਿਹੇ ‘ਚ ਕਿਸਾਨਾਂ ਨੂੰ ਮਦਦ ਦੀ ਲੋੜ ਹੈ, ਉਨ੍ਹਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਦੂਜੇ ਪਾਸੇ ਪੰਜਾਬ ਸਰਕਾਰ ਪਹਿਲਾਂ ਹੀ ਕਿਸਾਨਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕਰ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -: