ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ‘ਤੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਬੁੱਧਵਾਰ ਨੂੰ ਨਿਹੰਗ ਸਿੰਘਾਂ ਵੱਲੋਂ ਸਿੰਘੂ ਬਾਰਡਰ ’ਤੇ ਕਤਲ ਕੀਤੇ ਲਖਬੀਰ ਸਿੰਘ ਦੀ ਭੈਣ ਵਲੋਂ ਲਾਏ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਦਾ ਗਠਨ ਕੀਤਾ ਹੈ।

ਐਸ.ਆਈ.ਟੀ ਦਾ ਗਠਨ ਏ.ਡੀ.ਜੀ.ਪੀ.-ਕਮ-ਡਾਇਰੈਕਟਰ, ਬਿਊਰੋ ਆਫ ਇਨਵੈਸਟੀਗੇਸ਼ਨ ਪੰਜਾਬ ਵਰਿੰਦਰ ਕੁਮਾਰ ਦੀ ਪ੍ਰਧਾਨਗੀ ਵਿੱਚ ਕੀਤਾ ਗਿਆ ਹੈ। ਫਿਰੋਜ਼ਪੁਰ ਰੇਂਜ ਦੇ ਡੀ.ਆਈ.ਜੀ. ਇੰਦਰਬੀਰ ਸਿੰਘ ਅਤੇ ਤਰਨਤਾਰਨ ਦੇ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਵੀ ਐਸ.ਆਈ.ਟੀ ਦੇ ਮੈਂਬਰ ਹਨ।
ਵੀਡੀਓ ਲਈ ਕਲਿੱਕ ਕਰੋ -:

ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !

ਜਾਣਕਾਰੀ ਅਨੁਸਾਰ ਜ਼ਿਲਾ ਤਰਨ ਤਾਰਨ ਦੇ ਕਸੇਲ ਦੀ ਵਾਸੀ ਰਾਜ ਕੌਰ (ਇਸ ਵੇਲੇ ਚੀਮਾ ਕਲਾਂ ਦੀ ਵਸਨੀਕ ) ਨੇ ਦੋਸ਼ ਲਾਇਆ ਸੀ ਕਿ ਉਸ ਦੇ ਭਰਾ ਲਖਬੀਰ ਸਿੰਘ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਭਰਮਾ ਕੇ ਸਿੰਘੂ (ਨਵੀਂ ਦਿੱਲੀ – ਹਰਿਆਣਾ ਬਾਰਡਰ) ਲਿਜਾਇਆ ਗਿਆ, ਜਿੱਥੇ ਕੁਝ ਨਿਹੰਗ ਸਿੰਘਾਂ ਨੇ 15 ਅਕਤੂਬਰ, 2021 ਨੂੰ ਬੇਅਦਬੀ ਦੇ ਦੋਸ਼ਾਂ ਤਹਿਤ ਉਸਦਾ ਕਤਲ ਕਰ ਦਿੱਤਾ ।
ਏਡੀਜੀਪੀ-ਕਮ-ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ ਵਰਿੰਦਰ ਕੁਮਾਰ ਲੋੜ ਪੈਣ ’ਤੇ ਤਫਤੀਸ਼ ਲਈ ਸੂਬੇ ਵਿੱਚ ਤਾਇਨਾਤ ਹੋਰ ਕਿਸੇ ਵੀ ਪੁਲਿਸ ਅਧਿਕਾਰੀਆਂ ਦੀਆਂ ਸੇਵਾਵਾਂ ਲੈ ਸਕਦੇ ਹਨ। ਇਸ ਸਬੰਧ ਵਿੱਚ ਉਹ ਪੰਜਾਬ ਪੁਲਿਸ ਦੇ ਕਿਸੇ ਵੀ ਹੋਰ ਵਿੰਗ/ਯੂਨਿਟ ਦੀ ਸਹਾਇਤਾ ਅਤੇ ਸਹਿਯੋਗ ਲੈਣ ਲਈ ਸਮਰੱਥ ਹਨ।






















