ਮੁੱਖ ਮਤੰਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਸੂਬਾ ਨਿਵਾਸੀਆਂ ਦੇ ਹਰ ਵਰਗ ਦੇ ਹਿੱਤਾਂ ਦਾ ਧਇਆਨ ਰਖਦੇ ਹੋਏ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਇੱਕ ਕਦਮ ਵਧਾਉਂਦੇ ਹੋਏ ਨਗਰ ਨਿਗਮ ਬਠਿੰਡਾ ਨੇ ਟਰਾਂਸਜੈਂਡਰਾਂ ਲਈ ਵਿਸ਼ੇਸ਼ ਪਖਾਨੇ ਬਣਾਏ ਹਨ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਇਹ ਵਿਸ਼ੇਸ਼ ਟਾਇਲਟ ਬਠਿੰਡਾ ਬੱਸ ਸਟੈਂਡ ਨੇੜੇ 90 ਵਰਗ ਫੁੱਟ ਖੇਤਰ ਵਿਚ ਬਣਾਇਆ ਗਿਆ ਹੈ।
ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਇਸ ਪਖਾਨੇ ਵਿੱਚ ਸਰੀਰਕ ਤੌਰ ’ਤੇ ਅਪੰਗ ਵਿਅਕਤੀਆਂ ਲਈ ਵੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਵੀ ਵਿਸ਼ੇਸ਼ ਟਾਇਲਟ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਦੀਆਂ ਹਦਾਇਤਾਂ ‘ਤੇ ਨਗਰ ਨਿਗਮ ਦੇ ਕੌਂਸਲਰ ਸੰਤੋਸ਼ ਮਹੰਤ ਵਾਰਡ ਨੰਬਰ-38 ਨੇ ਟਰਾਂਸਜੈਂਡਰਾਂ ਲਈ ਬਣੇ ਇਸ ਟਾਇਲਟ ਦਾ ਉਦਘਾਟਨ ਕੀਤਾ।
ਇਹ ਵੀ ਪੜ੍ਹੋ : ਰਾਮ ਰਹੀਮ ਮੁੜ ਪਹੁੰਚਿਆ ਸੁਨਾਰੀਆ ਜੇਲ੍ਹ, ਹਨੀਪ੍ਰੀਤ ਭਾਵੁਕ, ਡੇਰਾ ਮੁਖੀ ਨੇ ਪੂੰਝੇ ਹੰਝੂ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੇ ਲਖਨਊ ਅਤੇ ਵਾਰਾਣਸੀ ਜ਼ਿਲ੍ਹਿਆਂ ਸਮੇਤ ਹੋਰ ਥਾਵਾਂ ‘ਤੇ ਟਰਾਂਸਜੈਂਡਰਾਂ ਲਈ ਵਿਸ਼ੇਸ਼ ਪਖਾਨੇ ਬਣਾਏ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: