ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਦੇ ਟਰਾਂਸਪੋਰਟ ਵਿਭਾਗ ਨੇ ਸਕੂਲਾਂ ਅਤੇ ਹਸਪਤਾਲਾਂ ਨੇੜੇ ਸਪੀਡ ਲਿਮਟ ਤੈਅ ਕਰ ਦਿੱਤੀ ਹੈ। ਨੋਟੀਫਿਕੇਸ਼ਨ ਦੇ ਮੁਤਾਬਕ, ਚੰਡੀਗੜ੍ਹ ਪ੍ਰਸ਼ਾਸਨ ਨੇ ਤੁਰੰਤ ਪ੍ਰਭਾਵ ਨਾਲ ਯੂਟੀ-ਚੰਡੀਗੜ੍ਹ ਦੇ ਸਕੂਲਾਂ/ਉੱਚ ਵਿਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਤੋਂ ਲੰਘਣ ਸਮੇਂ ਵੱਧ ਤੋਂ ਵੱਧ ਗਤੀ ਸੀਮਾ 25 ਕਿਲੋਮੀਟਰ ਪ੍ਰਤੀ ਘੰਟਾ ਨਿਰਧਾਰਤ ਕੀਤੀ ਹੈ।
ਟਰਾਂਸਪੋਰਟ ਵਿਭਾਗ ਨੇ ਸਬੰਧਤ ਇੰਜੀਨੀਅਰਿੰਗ ਵਿਭਾਗ ਨੂੰ ਟ੍ਰੈਫਿਕ ਪੁਲਿਸ ਨਾਲ ਸਲਾਹ-ਮਸ਼ਵਰੇ ਦੇ ਬਾਅਦ ਸਕੂਲ, ਉੱਚ ਵਿਦਿਅਕ ਸੰਸਥਾਵਾਂ/ਹਸਪਤਾਲਾਂ ਦੀ ਐਂਟਰੀ ਅਤੇ ਬਾਹਰ ਦੇ ਨੇੜੇ ਵਾਲੇ ਢੁਕਵੇਂ ਸਥਾਨਾਂ ‘ਤੇ ਸੜਕਾਂ ਦੇ ਦੋਵੇਂ ਪਾਸੇ 25 ਕਿਲੋਮੀਟਰ ਪ੍ਰਤੀ ਘੰਟਾ ਦੀ ਵੱਧ ਤੋਂ ਵੱਧ ਗਤੀ ਸੀਮਾ ਨੂੰ ਦਰਸਾਉਣ ਵਾਲੇ ਸਾਈਨ ਬੋਰਡ ਲਗਾਉਣ ਲਈ ਅਧਿਕਾਰਤ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਦਿਨੋ-ਦਿਨ ਵਧ ਰਹੇ ਸੜਕ ਹਾਦਸਿਆਂ ਨੂੰ ਕੰਟਰੋਲ ਕੀਤਾ ਜਾ ਸਕੇ ਅਤੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਵਾਹਨਾਂ ਦੀ ਰਫਤਾਰ ਕੰਟਰੋਲ ਵਿਚ ਹੋਣ ਨਾਲ ਦੁਰਘਟਨਾਵਾਂ ਨੂੰ ਘੱਟ ਕਰਨ ਵਿਚ ਮਦਦ ਮਿਲੇਗੀ।