ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਅਤੇ ਕੋਟ ਈਸੇਖਾਂ ਵਿਖੇ ਸਥਿਤ ਪੈਟਰੋਲ ਪੰਪ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਬਾਈਕ ਸਵਾਰ ਦੋ ਭਰਾਵਾਂ ਸਮੇਤ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਉਨ੍ਹਾਂ ਦਾ ਚੌਥਾ ਦੋਸਤ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਡਰਾਈਵਰ ਉਥੋਂ ਫਰਾਰ ਹੋ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਬ-ਇੰਸਪੈਕਟਰ ਲਖਵੀਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਜਨਦੀਪ ਸਿੰਘ (18), ਲਵਪ੍ਰੀਤ ਸਿੰਘ, ਗੁਰਜੰਟ ਸਿੰਘ (22) ਅਤੇ ਲਖਵਿੰਦਰ ਸਿੰਘ (30) ਵਾਸੀ ਲਾਹੋਕੇ ਖੁਰਦ ਤਲਵੰਡੀ ਮਾਂਗੇਖਾਂ ਤੋਂ ਬਾਈਕ ‘ਤੇ ਲਾਹੋਕੇ ਖੁਰਦ ਵੱਲ ਪਰਤ ਰਹੇ ਸਨ। ਜਿਉਂ ਹੀ ਜੀਰਾ ਤੇ ਕੋਟ ਈਸੇਖਾਨ ਸਥਿਤ ਪੈਟਰੋਲ ਪੰਪ ਨੇੜੇ ਪਹੁੰਚੇ ਤਾਂ ਜੀਰਾ ਵਾਲੇ ਪਾਸਿਓਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ : ਫ਼ਿਰੋਜ਼ਪੁਰ ‘ਚ ਪਾਕਿ ਡਰੋਨ ਨੇ ਸੁੱਟੀ ਨਸ਼ੇ ਦੀ ਖੇਪ, BSF ਨੇ ਕੀਤੀ ਫਾ.ਇਰਿੰਗ, ਢਾਈ ਕਿੱਲੋ ਹੈਰੋਇਨ ਬਰਾਮਦ
ਇਸ ਹਾਦਸੇ ਵਿੱਚ ਲਖਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਬਾਕੀ ਤਿੰਨ ਗੰਭੀਰ ਜ਼ਖ਼ਮੀ ਹੋ ਗਏ। ਤਿੰਨਾਂ ਨੂੰ ਜ਼ੀਰਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਇੱਥੇ ਦੋ ਸਕੇ ਭਰਾਵਾਂ ਲਵਪ੍ਰੀਤ ਸਿੰਘ ਅਤੇ ਗੁਰਜੰਟ ਸਿੰਘ ਦੀ ਮੌਤ ਹੋ ਗਈ। ਜਨਦੀਪ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮੁਲਜ਼ਮ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: