ਰੋਹਤਕ ਵਿਚ ਪੁਰਾਣੇ ITI ਪੁਲ ਨੇੜੇ ਤੇਜ਼ ਰਫਤਾਰ ਕਾਰ ਦਾ ਕਹਿਰ ਦੇਖਣ ਨੂੰ ਮਿਲਿਆ ਜਿਸ ਨੇ ਰੇਹੜੀ ਤੇ ਸਕੂਟੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਰੇਹੜੀ ਸਵਾਰ ਬਿਹਾਰ ਦੇ ਰਹਿਣ ਵਾਲੇ ਦੋ ਲੋਕਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਵਿਚ ਕਾਰ ਹੀ ਨਹੀਂ ਰੇਹੜੀ ਤੇ ਸਕੂਟੀ ਵੀ ਬੁਰੀ ਤਰ੍ਹਾਂ ਨੁਕਸਾਨੇ ਗਏ। ਕਾਰ ਸਵਾਰ ਘਟਨਾ ਵਾਲੀ ਥਾਂ ਤੋਂ ਫਰਾਰ ਹੋ ਗਏ।
ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਘਟਨਾ ਵਾਲੀ ਥਾਂ ‘ਤੇ ਜਾਂਚ ਸ਼ੁਰੂ ਕਰ ਦਿੱਤੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਾਰ ਇੰਨੀ ਤੇਜ਼ ਰਫਤਾਰ ਵਿਚ ਸੀ ਕਿ ਉਸ ਨੇ ਇਹ ਐਕਸੀਡੈਂਟ ਕੀਤਾ ਹੈ। ਹਾਦਸੇ ਦੇ ਬਾਅਦ ਕਾਰ ਮੌਕੇ ‘ਤੇ ਕੁਝ ਸਮੇਂ ਲਈ ਰੁਕੀ ਸੀ ਪਰ ਬਾਅਦ ਵਿਚ ਕਾਰ ਡਰਾਈਵਰ ਉਥੋਂ ਫਰਾਰ ਹੋ ਗਿਆ।
ਹਾਦਸੇ ਵਿਚ 2 ਲੋਕਾਂ ਨੂੰ ਗੰਭੀਰ ਸੱਟਾਂ ਵੀ ਲੱਗੀਆਂ ਹਨ। ਉਨ੍ਹਾਂ ਨੂੰ ਇਲਾਜ ਲਈ ਪੀਜੀਆਈ ਭਰਤੀ ਕਰਵਾਇਆ ਗਿਆ ਹੈ। ਸੜਕ ਹਾਦਸੇ ਵਿਚ ਮਰਨ ਵਾਲੇ ਦੋਵੇਂ ਬਿਹਾਰ ਦੇ ਰਹਿਣ ਵਾਲੇ ਹਨ। ਉਹ ਰੋਹਤਕ ਦੀ ਸ਼੍ਰੀਨਗਰ ਕਾਲੋਨੀ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦੇ ਸਨ ਜਿਨ੍ਹਾਂ ਦੀ ਪਛਾਣ ਸ਼੍ਰੀ ਨਗਰ ਕਾਲੋਨੀ ਵਾਸੀ 50 ਸਾਲਾ ਸ਼ੀਬੂ ਤੇ ਰੋਹਿਤ ਵਜੋਂ ਹੋਈ ਹੈ। ਸ਼ੀਬੂ ਆਈਸਕ੍ਰੀਮ ਦੀ ਰੇਹੜੀ ਲਗਾਉਂਦਾ ਹੈ। ਰੋਹਿਤ ਵੀ ਰੇਹੜੀ ‘ਤੇ ਕੰਮ ਕਰਦਾ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ 15 ਦਿਨਾਂ ਬਾਅਦ ਠੰਡ ਫੜ੍ਹੇਗੀ ਰਫ਼ਤਾਰ ! 6 ਡਿਗਰੀ ਤੱਕ ਡਿੱਗੇਗਾ ਪਾਰਾ
ਆਰੀਆ ਨਗਰ ਪੁਲਿਸ ਥਾਣਾ ਦੇ ਐੱਸਐੱਚਓ ਦੇਵੇਂਦਰ ਕੁਮਾਰ ਨੇ ਦੱਸਿਆ ਕਿ ਕਾਰ ਦੀ ਟੱਕਰ ਨਾਲ ਦੋ ਦੀ ਮੌਤ ਹੋ ਗਈ ਤੇ 2 ਜ਼ਖਮੀ ਹੈ। ਪੁਲਿਸ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ। ਮਾਮਲੇ ਦੀ ਗੰਭੀਰਤਾ ਨੂੰ ਲੈ ਕੇ ਬਿਆਨ ਦਰਜ ਕੀਤੇ ਜਾ ਰਹੇ ਹਨ ਜਿਸ ਦੇ ਆਧਾਰ ‘ਤੇ ਕਾਰ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: