ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ 5 ਲੱਖ ਰੁਪਏ ਦਾ ਚੈੱਕ ਸੌਂਪਿਆ ਹੈ। ਮੀਤ ਹੇਅਰ ਨੇ ਅਥਲੀਟ ਅਕਸ਼ਦੀਪ ਨਾਲ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਖੇਡ ਮੰਤਰੀ ਨੇ ਪੈਰਿਸ ਓਲੰਪਿਕ ਲਈ ਰੇਸ ਵਾਕਿੰਗ ਈਵੈਂਟ ਵਿੱਚ ਕੁਆਲੀਫਾਈ ਕਰਨ ਵਾਲੇ ਪਹਿਲੇ ਭਾਰਤੀ ਅਥਲੀਟ ਅਕਸ਼ਦੀਪ ਸਿੰਘ ਨੂੰ ਸਨਮਾਨਿਤ ਕੀਤਾ ਹੈ।
ਦੱਸ ਦੇਈਏ ਕਿ ਅਕਸ਼ਦੀਪ ਸਿੰਘ ਨੇ ਰਾਂਚੀ ‘ਚ ਹੋਈ ਨੈਸ਼ਨਲ ਵਾਕਿੰਗ ਚੈਂਪੀਅਨਸ਼ਿਪ ‘ਚ 20 ਕਿਲੋਮੀਟਰ ਪੈਦਲ ਦੌੜ 1.19.55 ਮਿੰਟ ‘ਚ ਪੂਰੀ ਕਰਕੇ ਰਾਸ਼ਟਰੀ ਰਿਕਾਰਡ ਬਣਾਇਆ ਹੈ। ਖੇਡ ਮੰਤਰੀ ਮੀਤ ਹੇਅਰ ਨੇ ਆਸ ਪ੍ਰਗਟਾਈ ਕਿ ਨੈਸ਼ਨਲ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੇ ਅਕਸ਼ਦੀਪ ਸਿੰਘ ਪੈਰਿਸ ਓਲੰਪਿਕ-2024 ਵਿੱਚ ਵੀ ਸੋਨ ਤਗਮਾ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨਗੇ।
ਇਹ ਵੀ ਪੜ੍ਹੋ : ਓਡੀਸ਼ਾ : ਮਹਾਸ਼ਿਵਰਾਤਰੀ ‘ਤੇ ਪਤੀ ਦਾ ਖੌਫ਼ਨਾਕ ਕਾਰਾ, ਤਾਂਤਰਿਕ ਰਸਮ ਲਈ ਪਤਨੀ ਦਾ ਕੀਤਾ ਕ.ਤਲ
ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੀਤ ਹੇਅਰ ਨੇ ਸੂਬਾ ਸਰਕਾਰ ਵੱਲੋਂ ਬਰਨਾਲਾ ਦੇ ਪਿੰਡ ਕਾਹਨੇ ਦੇ ਵਸਨੀਕ 23 ਸਾਲਾ ਅਕਸ਼ਦੀਪ ਸਿੰਘ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਇਸ ਦੌਰਾਨ ਅਕਸ਼ਦੀਪ ਸਿੰਘ ਦੇ ਕੋਚ ਗੁਰਦੇਵ ਸਿੰਘ ਅਤੇ ਖੇਡ ਨਿਰਦੇਸ਼ਕ ਅਮਿਤ ਤਲਵਾੜ ਵੀ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -: