ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀ ਖੋ-ਖੋ ਖਿਡਾਰੀ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ‘ਤੇ ਵਧਾਈ ਦਿੱਤੀ ਹੈ। ਭਾਰਤੀ ਮਹਿਲਾ ਟੀਮ ਨੇ ਗੁਹਾਟੀ (ਅਸਮ) ਵਿਚ ਆਯੋਜਿਤ ਚੌਥੀ ਏਸ਼ੀਆਈ ਖੋ-ਖੋ ਚੈਂਪੀਅਨਸ਼ਿਪ ਵਿਚ ਸੋਨ ਤਮਗਾ ਜਿੱਤਿਆ। ਫਾਈਨਲ ਵਿਚ ਭਾਰਤ ਨੇ ਨੇਪਾਲ ਨੂੰ ਇਕ ਪਾਰੀ ਤੇ 33 ਅੰਕਾਂ ਨਾਲ ਹਰਾਇਆ। ਇਸ ਤੋਂ ਪਹਿਲਾਂ ਭਾਰਤ ਨੇ ਸੈਮੀਫਾਈਨਲ ਵਿਚ ਬੰਗਲਾਦੇਸ਼ ਨੂੰ ਹਰਾਇਆ ਸੀ।
ਮੀਤ ਹੇਅਰ ਨੇ ਭਾਰਤੀ ਮਹਿਲਾ ਖੋ-ਖੋ ਟੀਮ ਵਿਚ ਪੰਜਾਬ ਦੀ ਅਗਵਾਈ ਕਰਨ ਵਾਲੀ ਗੁਰਵੀਰ ਕੌਰ, ਉਨ੍ਹਾਂ ਦੇ ਮਾਤਾ-ਪਿਤਾ ਤੇ ਕੋਚ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਇਸ ਉਪਲਬਧੀ ਤੋਂ ਉਨ੍ਹਾਂ ਨੇ ਪੂਰੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਗੁਰਵੀਰ ਕੌਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਬੁੱਟਰ ਸ਼ਰੀਫ ਪਿੰਡ ਦੀ ਰਹਿਣ ਵਾਲੀ ਹੈ। ਖੇਡ ਮੰਤਰੀ ਨੇ ਇਸ ਪ੍ਰਤਿਭਾਵਾਨ ਖਿਡਾਰੀ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: