ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਲੁਧਿਆਣਾ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਥੌਮਸ ਕੱਪ ਜਿੱਤ ਕੇ ਇਤਿਹਾਸ ਰਚਣ ਵਾਲੇ ਭਾਰਤੀ ਬੈਡਮਿੰਟਨ ਟੀਮ ਦੇ ਮੈਂਬਰ ਪੰਜਾਬ ਦੇ ਵਸਨੀਕ ਧਰੁਵ ਕਪਿਲਾ ਨੂੰ ਵਧਾਈ ਦਿੱਤੀ।
ਮੀਤ ਹੇਅਰ ਨੇ ਕਿਹਾ ਕਿ ਧਰੁਵ ਨੇ ਪੰਜਾਬ ਦਾ ਹੀ ਨਹੀਂ ਸਗੋਂ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਪੂਰੇ ਸੂਬੇ ਨੂੰ ਇਸ ਖਿਡਾਰੀ ‘ਤੇ ਮਾਣ ਹੈ। ਧਰੁਵ ਦੀ ਇਹ ਪ੍ਰਾਪਤੀ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਹੋਵੇਗੀ। “ਅਜਿਹੇ ਖਿਡਾਰੀ ਸਾਡੇ ਅਸਲ ਰੋਲ ਮਾਡਲ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਖੁਦ ਧਰੁਵ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਵਧਾਈ ਦੇਣਗੇ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੀ ਖੇਡ ਨੀਤੀ ਵਿੱਚ ਕਈ ਖਾਮੀਆਂ ਹਨ ਜਿਸ ਕਾਰਨ ਪੰਜਾਬ ਖੇਡਾਂ ਵਿੱਚ ਪਛੜ ਗਿਆ ਹੈ। ਥਾਮਸ ਕੱਪ ਸਮੇਤ ਕਈ ਵੱਡੇ ਮੁਕਾਬਲਿਆਂ ਦੇ ਜੇਤੂਆਂ ਨੂੰ ਨਕਦ ਇਨਾਮ ਦੇਣਾ ਖੇਡ ਨੀਤੀ ਦਾ ਹਿੱਸਾ ਨਹੀਂ ਹੈ। ਖੇਡ ਨੀਤੀ ਵਿੱਚ ਸੋਧ ਕਰਕੇ ਇਸ ਕਮੀ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਵਿੱਚ ਖੇਡ ਸਟੇਡੀਅਮ ਤਾਂ ਬਣਾਏ ਪਰ ਮੈਦਾਨ ਤਿਆਰ ਨਹੀਂ ਕੀਤੇ, ਇੱਥੋਂ ਤੱਕ ਕਿ ਖਿਡਾਰੀਆਂ ਨੂੰ ਖੇਡਾਂ ਦਾ ਸਮਾਨ ਵੀ ਨਹੀਂ ਦਿੱਤਾ ਗਿਆ। ਹੁਣ ਸਾਡੀ ਸਰਕਾਰ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦੇਵੇਗੀ ਤਾਂ ਜੋ ਖੇਡਾਂ ‘ਚ ਪੰਜਾਬ ਦੀ ਗੁਆਚੀ ਸ਼ਾਨ ਨੂੰ ਬਹਾਲ ਕੀਤਾ ਜਾ ਸਕੇ।
ਖੇਡ ਮੰਤਰੀ ਨੇ ਧਰੁਵ ਦੇ ਮਾਤਾ-ਪਿਤਾ ਗਗਨ ਕਪਿਲਾ ਅਤੇ ਸ਼ਿਵਾਨੀ ਕਪਿਲਾ ਅਤੇ ਧਰੁਵ ਦੇ ਕੋਚ ਆਨੰਦ ਤਿਵਾੜੀ ਨੂੰ ਵੀ ਵਧਾਈ ਦਿੱਤੀ। ਇਸ ਮੌਕੇ ਧਰੁਵ ਨੇ ਆਪਣਾ ਬੈਡਮਿੰਟਨ ਰੈਕੇਟ ਵੀ ਖੇਡ ਮੰਤਰੀ ਨੂੰ ਤੋਹਫੇ ਵਜੋਂ ਦਿੱਤਾ।