ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਗਰ ਸ੍ਰੀ ਗੁਰੂ ਰਾਮ ਦਾਸ ਜੀ ਵਿਚ ਪ੍ਰਸ਼ਾਸਨਿਕ ਬੇਨਿਯਮੀਆਂ ਦੇ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਹੈ। ਐਡਵੋਕੇਟ ਧਾਮੀ ਵੱਲੋਂ 51 ਮੁਲਾਜ਼ਮਾਂ ਨੂੰ ਮੁੱਤਲ ਕਰ ਦਿੱਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਐੱਸਜੀਪੀਸੀ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਜਦੋਂ ਇਹ ਮਾਮਲਾ ਸਾਡੇ ਧਿਆਨ ਵਿਚ ਆਇਆ ਤਾਂ SGPC ਫਲਾਇੰਗ ਵਿਭਾਗ ਤੋਂ ਜਾਂਚ ਕਰਾਈ ਗਈ ਜਿਸ ਦੀ ਰਿਪੋਰਟ ਮੁਤਾਬਕ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਅੱਤਲ ਮੁਲਾਜ਼ਮਾਂ ਵਿਚ ਪ੍ਰਬੰਧਕ, ਸੁਪਰਵਾਈਜ਼ਰ, ਸਟੋਰਕੀਪਰ ਤੇ ਗੁਰਦੁਆਰਾ ਇੰਸਪੈਕਟਰ ਤੇ ਮੈਨੇਜਰ ਸ਼ਾਮਲ ਹਨ, ਜੋ ਉਸ ਦੌਰਾਨ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਚ ਡਿਊਟੀ ‘ਤੇ ਸਨ।
ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਰਕਾਰੀ ਸਕੂਲਾਂ ‘ਚ ਚੱਲ ਰਹੇ ‘ਸਮਰ ਕੈਂਪਾਂ’ ਦਾ ਲਿਆ ਜਾਇਜ਼ਾ
ਉਨ੍ਹਾਂ ਕਿਹਾ ਕਿ ਸ਼ੁਰੂਆਤੀ ਜਾਂਚ ਦੌਰਾਨ ਇਨ੍ਹਾਂ 51 ਮੁਲਜ਼ਮਾਂ ਵਿਚੋਂ 2 ਸਟੋਰਕੀਪਰਾਂ ਨੂੰ ਪਹਿਲਾਂ ਹੀ ਸਸਪੈਂਡ ਕਰ ਦਿੱਤਾ ਗਿਆ ਸੀ। ਇਸ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰੇ ਦੀ ਵਿਵਸਥਾ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਤੇ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ਦੇ ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ, ਜੋ ਗੁਰਦੁਆਰਿਆਂ ਦੇ ਪ੍ਰਬੰਧਕਾਂ ਤੇ ਮੁਲਾਜ਼ਮਾਂ ਦੀ ਪਹਿਲੀ ਜ਼ਿੰਮੇਵਾਰੀ ਹੈ। ਗੁਰਦੁਆਰੇ ਦੀ ਵਿਵਸਥਾ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: