ਸ਼੍ਰੀਲੰਕਾ ਵਿਚ ਆਰਥਿਕ ਸੰਕਟ ਨੂੰ ਲੈ ਕੇ ਕਈ ਦਿਨਾਂ ਤੋਂ ਪ੍ਰਦਰਸ਼ਨ ਚੱਲ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਦੀ ਰਿਹਾਇਸ਼ ਨੂੰ ਘੇਰ ਲਿਆ। ਜਾਣਕਾਰੀ ਮੁਤਾਬਕ ਰਾਜਪਕਸ਼ੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਨਹੀਂ ਹਨ। ਸ਼੍ਰੀਲੰਕਾ ਦੇ ਰਾਜਪਕਸ਼ੇ ਭੱਜ ਗਏ ਹਨ। ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਰਿਹਾਇਸ਼ ‘ਤੇ ਕਬਜ਼ਾ ਕਰ ਲਿਆ ਹੈ।
ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘ ਨੇ ਐਮਰਜੈਂਸੀ ਬੈਠਕ ਬੁਲਾਈ ਹੈ। ਉਨ੍ਹਾਂ ਨੇ ਸਪੀਕਰ ਤੋਂ ਸੰਸਦ ਸੈਸ਼ਨ ਬੁਲਾਉਣ ਦੀ ਅਪੀਲ ਕੀਤੀ ਹੈ। ਸ਼੍ਰੀਲੰਕਾ ਪੋਦੁਜਾਨਾ ਪੇਰਾਮੁਨਾ ਦੇ 16 ਸਾਂਸਦਾਂ ਨੇ ਇਕ ਚਿੱਠੀ ਵਿਚ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਤੋਂ ਤਤਕਾਲ ਅਸਤੀਫਾ ਦੇਣ ਦੀ ਅਪੀਲ ਕੀਤੀ ਹੈ।
ਕੋਲੰਬੋ ਸਥਿਤ ਰਾਸ਼ਟਰਪੀ ਰਿਹਾਇਸ਼ ਨੂੰ ਪ੍ਰਦਰਸ਼ਨਕਾਰੀਆਂ ਨੇ ਘੇਰ ਲਿਆ। ਇਸ ਦੇ ਬਾਅਦ ਪ੍ਰਦਰਸ਼ਨਕਾਰੀਆਂ ਨੇ ਰਾਜਪਕਸ਼ੇ ਦੀ ਰਿਹਾਇਸ਼ ‘ਤੇ ਤੋੜਫੋੜ ਵੀ ਕੀਤੀ। ਸ਼੍ਰੀਲੰਕਾ ਵਿਚ ਵਿਗੜਦੇ ਆਰਥਿਕ ਸੰਕਟ ਵਿਚ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਸਰਕਾਰ ਵਿਰੋਧ ਰੈਲੀ ਕੱਢ ਰਹੀ ਹੈ।
ਰੈਲੀ ਦੌਰਾਨ ਸ਼੍ਰੀਲੰਕਾ ਦੀ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚ ਹਿੰਸਕ ਝੜਪ ਹੋ ਗਈ। ਹਿੰਸਕ ਝੜਪਾਂ ਵਿਚ 100 ਤੋਂ ਵੱਧ ਪ੍ਰਦਰਸ਼ਨਕਾਰੀ ਦੇ ਜ਼ਖਮੀ ਹੋਣ ਦੀ ਖਬਰ ਹੈ। ਜ਼ਖਮੀਆਂ ਨੂੰ ਰਾਸ਼ਟਰੀ ਹਸਪਤਾਲ ਕੋਲੰਬੋ ਲਿਜਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: