ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ੇ ਵੇਚਣ ਵਾਲੇ ਸੌਦਾਗਰਾ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਨਸ਼ਾ ਤਸਕਰ ਰਾਜਵਿੰਦਰ ਰਾਮ ਵਾਸੀ ਪਿੰਡ ਮਿੱਡਾ ਦੀ ਨਸ਼ਾ ਤਸਕਰੀ ਕਰਕੇ ਬਣਾਈ 14 ਲੱਖ 70 ਹਜ਼ਾਰ ਰੁਪਏ ਦੀ ਪ੍ਰੋਪਰਟੀ ਨੂੰ ਕੰਪੀਟੈਂਟ ਅਥਾਰਟੀ ਦਿੱਲੀ ਦੇ ਤਹਿਤ ਫਰੀਜ ਕਰਵਾਇਆ ਹੈ। ਨਸ਼ਾ ਤਸਕਰ ਤੇ ਕਮਰਸ਼ੀਅਲ ਕੁਆਂਟਟੀ ਦੇ NDPS ਐਕਟ ਦਾ ਮੁਕੱਦਮਾ ਦਰਜ ਹੈ।
ਇਸੇ ਤਹਿਤ ਹੀ ਜਸਪਾਲ ਸਿੰਘ ਡੀ.ਐਸ.ਪੀ (ਡੀ) ਦੀ ਨਿਗਰਾਨੀ ਹੇਠ ਇੰਸੈਕਟਰ ਇਕਬਾਲ ਹੁਸੈਨ ਮੁੱਖ ਅਫਸਰ ਥਾਣਾ ਕਬਰਵਾਲਾ ਵੱਲੋਂ ਪਿੰਡ ਮਿੱਡਾ ਦੇ ਨਸ਼ਾ ਤਸਕਰ ਦੇ ਘਰ ਨੂੰ ਸੀਲ ਕੀਤਾ ਗਿਆ ਹੈ। ਇਸ ਮੌਕੇ ਜਸਪਾਲ ਸਿੰਘ ਡੀ.ਐਸ.ਪੀ (ਡੀ) ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਰਾਜਵਿੰਦਰ ਰਾਮ ਪੁੱਤਰ ਪਰਕਾਸ਼ ਰਾਮ ਵਾਸੀ ਪਿੰਡ ਮਿੱਡਾ , ਜਿਸ ਦੇ ਖਿਲਾਫ ਮੁਕੱਦਮਾ ਨੰਬਰ 173 ਮਿਤੀ 29.11.2023 ਅ/ਧ 22c/61 ਐਨ.ਡੀ.ਪੀ.ਐਸ ਐਕਟ ਥਾਣਾ ਕਬਰਵਾਲਾ ਵਿਖੇ ਦਰਜ ਹੈ ਜਿਸ ਵਿੱਚ ਇਸ ਪਾਸੋਂ ਕਮਰਸ਼ੀਅਲ ਮਾਤਰਾ ਦਾ ਨਸ਼ਾ ਬਰਾਮਦ ਹੋਇਆ ਸੀ।
ਇਹ ਵੀ ਪੜ੍ਹੋ : ਤਰਨਤਾਰਨ ‘ਚ ਨ.ਸ਼ਿਆਂ ਦੀ ਭੇਟ ਚੜ੍ਹਿਆ ਨੌਜਵਾਨ, 3 ਦਿਨ ਪਹਿਲਾਂ ਇਲਾਜ ਕਰਵਾ ਕੇ ਪਰਤਿਆ ਸੀ ਘਰ
ਰਾਜਵਿੰਦਰ ਰਾਮ ਪੁੱਤਰ ਪਰਕਾਸ਼ ਰਾਮ ਵਾਸੀ ਪਿੰਡ ਮਿੱਡਾ ਵੱਲੋਂ ਨਸ਼ਾ ਤਸਕਰੀ ਕਰਕੇ ਬਣਾਈ ਗਈ ਪ੍ਰਾਪਰਟੀ ਹੈ। ਜਿਸ ਪ੍ਰਾਪਰਟੀ ਦੀ ਕੁੱਲ ਕੀਮਤ 14 ਲੱਖ 70 ਹਜਾਰ ਰੁਪਏ ਬਣਦੀ ਹੈ, ਜਿਸ ਦੀ ਅਟੈਚਮੈਂਟ ਲਈ 68 ਐਫ NDPS ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ। ਜਿਸ ਦੇ ਆਰਡਰ ਮੌਸੂਲ ਹੋਣ ਤੇ ਉਸਦੇ ਘਰ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਘਰ ਵੇਚ ਨਹੀ ਸਕੇਗਾ ਅਤੇ ਜਿਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ।
ਵੀਡੀਓ ਲਈ ਕਲਿੱਕ ਕਰੋ –
“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”